ਐਮਰਜੈਂਸੀ ਲੋੜਾਂ ਲਈ ਤੇਲ ਦਾ ਭੰਡਾਰ
ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਵਿੱਚ ਆਏ ਹੜ੍ਹਾਂ ਕਾਰਨ ਕਿਸੇ ਵੀ ਐਮਰਜੈਂਸੀ ਲੋੜਾਂ ਨਾਲ ਨਜਿੱਠਣ ਲਈ ਪੰਜਾਬ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ ’ਤੇ ਕੁੱਲ 33 ਹਜ਼ਾਰ ਲਿਟਰ ਪੈਟਰੋਲ ਅਤੇ 46...
Advertisement
ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਵਿੱਚ ਆਏ ਹੜ੍ਹਾਂ ਕਾਰਨ ਕਿਸੇ ਵੀ ਐਮਰਜੈਂਸੀ ਲੋੜਾਂ ਨਾਲ ਨਜਿੱਠਣ ਲਈ ਪੰਜਾਬ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ ’ਤੇ ਕੁੱਲ 33 ਹਜ਼ਾਰ ਲਿਟਰ ਪੈਟਰੋਲ ਅਤੇ 46 ਹਜ਼ਾਰ 500 ਲਿਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ। ਪ੍ਰਤੀ ਗੈਸ ਏਜੰਸੀ ਦੇ ਆਧਾਰ ’ਤੇ 1,320 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ ’ਤੇ ਚਾਰ ਹਜ਼ਾਰ ਲਿਟਰ ਪੈਟਰੋਲ ਅਤੇ ਚਾਰ ਹਜ਼ਾਰ ਲਿਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਪ੍ਰਤੀ ਏਜੰਸੀ ਦੇ ਆਧਾਰ ’ਤੇ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ, ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਲਈ ਹਜ਼ਾਰਾਂ ਲਿਟਰ ਪੈਟਰੋਲ ਅਤੇ ਡੀਜ਼ਲ, ਨਾਲ ਹੀ ਕਈ ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।
Advertisement
Advertisement
×