ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਗਸਤ
ਓਲੰਪਿਕ ਖੇਡਾਂ ਵਿਚ ਕਾਂਸੇ ਦਾ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ 11 ਅਗਸਤ ਨੂੰ ਸਵੇਰੇ ਏਅਰ ਇੰਡੀਆ ਦੀ ਉਡਾਨ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣਗੇ ਜਿਸ ਦਾ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ ਕੀਤਾ ਜਾਵੇਗਾ। ਇਹ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਵੀ ਜਾਣਗੇ। ਇਥੇ ਪੁੱਜ ਰਹੇ ਭਾਰਤੀ ਹਾਕੀ ਖਿਡਾਰੀਆਂ ਵਿਚ 10 ਮੁੰਡੇ ਅਤੇ 2 ਕੁੜੀਆਂ ਹਨ। ਇਹ ਸਵੇਰੇ ਸਾਢੇ 6 ਵਜੇ ਹਵਾਈ ਅੱਡੇ ਪੁੱਜਣਗੇ ਜਿਨ੍ਹਾਂ ਨੂੰ ਵੌਲਵੋ ਬੱਸ ਰਾਹੀਂ ਹਰਿਮੰਦਰ ਸਾਹਿਬ ਲਿਆਂਦਾ ਜਾਵੇਗਾ ਜਿਥੇ ਉਹ ਗੁਰੂ ਘਰ ਨਤਮਸਤਕ ਹੋਣਗੇ ਜਿਸ ਮਗਰੋਂ ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਕਮੇਟੀ ਨੇ ਹਾਕੀ ਟੀਮ ਨੂੰ ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ।