ਦੂਜੀ ਬੱਚੀ ਦੇ ਜਨਮ ’ਤੇ ਸਰਕਾਰ ਦੇਵੇਗੀ 6 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗਡ਼੍ਹ, 30 ਜੂਨ ਪੰਜਾਬ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਅੌਰਤਾਂ ਨੂੰ ਦੂਜੀ ਧੀ ਦੇ ਜਨਮ ਮਗਰੋਂ 6...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗਡ਼੍ਹ, 30 ਜੂਨ
Advertisement
ਪੰਜਾਬ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਅੌਰਤਾਂ ਨੂੰ ਦੂਜੀ ਧੀ ਦੇ ਜਨਮ ਮਗਰੋਂ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਪਹਿਲੇ ਬੱਚੇ ਦੇ ਜਨਮ ਲਈ 5 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਅੌਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦੂਜੀ ਧੀ ਦੇ ਜਨਮ ਮੌਕੇ ਵਿੱਤੀ ਸਹਾਇਤਾ ਦੇਣ ਨਾਲ ਵਿਗਡ਼ ਰਹੇ ਲਡ਼ਕਾ-ਲਡ਼ਕੀ ਅਨੁਪਾਤ ਨੂੰ ਸੁਧਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਿੱਤੀ ਜਾਣ ਵਾਲੀ ਛੇ ਹਜ਼ਾਰ ਰੁਪਏ ਦੀ ਰਾਸ਼ੀ ਸਿੱਧੀ ਲਾਭਪਾਤਰੀ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ।
Advertisement