ਪੱਤਰ ਪ੍ਰੇਰਕ
ਅੰਮ੍ਰਿਤਸਰ, 4 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਅਪਰੈਲ 2022 ਵਿੱਚ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਕੋਲੋਂ 31 ਦਸੰਬਰ ਤਕ ਪਾਸਪੋਰਟ ਮੰਗੇ ਹਨ। ਸ਼੍ਰੋਮਣੀ ਕਮੇਟੀ ਦੇ ਮੀਡੀਆ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਕੋਲੋਂ ਸਿਫਾਰਸ਼ ਕਰਵਾਉਣੀ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਜਮ੍ਹਾਂ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਾਕਿ ਜਾਣ ਦੇ ਚਾਹਵਾਨ ਸ਼ਰਧਾਲੂ ਸਮੇਂ ਸਿਰ ਆਪਣੇ ਸਾਰੇ ਦਸਤਾਵੇਜ਼ ਲੈ ਕੇ ਪੁੱਜਣ।