ਦੂਜੇ ਦਿਨ ਪੰਚਾਇਤ ਸੰਮਤੀ ਬਲੂਆਣਾ ਤੋਂ ਇੱਕ ਨਾਮਜ਼ਦਗੀ ਪੱਤਰ ਦਾਖਲ
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਦੂਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਤੇ ਪੰਚਾਇਤ ਸੰਮਤੀ ਦੀ ਚੋਣਾਂ ਲਈ ਇਕ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਭਰੀ। ਇਨ੍ਹਾਂ ਚੋਣਾਂ ਲਈ 4 ਦਸੰਬਰ 2025 ਤੱਕ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੇ ਜਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ 14 ਦਸੰਬਰ 2025 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। 5 ਦਸੰਬਰ 2025 (ਸ਼ੁੱਕਰਵਾਰ) ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 (ਸ਼ਨੀਵਾਰ) ਨੂੰ ਦੁਪਹਿਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। । ਵੋਟਾਂ ਦੀ ਗਿਣਤੀ 17 ਦਸੰਬਰ 2025 (ਬੁੱਧਵਾਰ) ਨੂੰ ਹੋਵੇਗੀ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ - ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਸੰਮਤੀ ਬਲੂਆਣਾ ਜ਼ੋਨ ਨੰਬਰ 14 ਤੋਂ ਸ਼ੇਰ ਚੰਦ (ਜਨਰਲ) ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫਤਰ ਅਤੇ ਪੰਚਾਇਤ ਸੰਮਤੀ ਫਾਜ਼ਿਲਕਾ ਲਈ ਸਰਕਾਰੀ ਐਮ. ਆਰ. ਕਾਲਜ, ਫਾਜ਼ਿਲਕਾ ਕਮਰਾ ਨੰਬਰ 17, ਪੰਚਾਇਤ ਸੰਮਤੀ ਅਰਨੀਵਾਲਾ ਲਈ ਸਕੂਲ ਆਫ਼ ਐਮੀਨਾਂਸ ਅਰਨੀਵਾਲਾ ਸ਼ੇਖ ਸੁਭਾਨ ਕਾਮਰਸ ਬਲਾਕ ਵਿਚ, ਪੰਚਾਇਤ ਸੰਮਤੀ ਜਲਾਲਾਬਾਦ ਲਈ ਦਫ਼ਤਰ ਉਪ ਮੰਡਲ ਅਫ਼ਸਰ-ਕਮ-ਮਾਈਨਿੰਗ, ਸਰਕਾਰੀ ਲੜਕੀਆਂ ਜਲਾਲਾਬਾਦ, ਪੰਚਾਇਤ ਸੰਮਤੀ ਬਲੂਆਣਾ ਲਈ ਤਹਿਸੀਲਦਾਰ ਦਫ਼ਤਰ ਕੋਰਟ ਰੂਮ ਅਬੋਹਰ ਅਤੇ ਪੰਚਾਇਤ ਸੰਮਤੀ ਖੂਈਆਂ ਸਰਵਰ ਲਈ ਤਹਿਸੀਲਦਾਰ ਅਬੋਹਰ ਵੱਲੋਂ ਆਪਣੇ ਦਫ਼ਤਰ 'ਚ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ।
