ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਦੀ ਭੰਨ ਤੋੜ ਕਰਨ ਦੇ ਦੋਸ਼ ਹੇਠ ਇੱਕ ਕਾਬੂ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 6 ਅਪਰੈਲ ਸਥਾਨਕ ਬੱਸ ਅੱਡੇ ’ਤੇ ਖੜ੍ਹੀਆਂ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਦੇ ਸ਼ੀਸ਼ੇ ਤੋੜਨ ਅਤੇ ਖਾਲਿਸਤਾਨ ਦੇ ਨਾਅਰੇ ਲਿਖਣ ਦੇ ਮਾਮਲੇ ਵਿੱਚ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ 22 ਮਾਰਚ ਦੀ ਹੈ,...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਅਪਰੈਲ
Advertisement
ਸਥਾਨਕ ਬੱਸ ਅੱਡੇ ’ਤੇ ਖੜ੍ਹੀਆਂ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਦੇ ਸ਼ੀਸ਼ੇ ਤੋੜਨ ਅਤੇ ਖਾਲਿਸਤਾਨ ਦੇ ਨਾਅਰੇ ਲਿਖਣ ਦੇ ਮਾਮਲੇ ਵਿੱਚ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ 22 ਮਾਰਚ ਦੀ ਹੈ, ਜਦੋਂ ਹਿਮਾਚਲ ਪ੍ਰਦੇਸ਼ ਦੀਆਂ ਚਾਰ ਬੱਸਾਂ ਦੇ ਅਗਲੇ ਸ਼ੀਸ਼ੇ ਤੋੜ ਦਿੱਤੇ ਗਏ ਸਨ। ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਵਾਸੀ ਪਿੰਡ ਮਾਨੋਚਾਹਲ ਕਲਾਂ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਮਗਰੋਂ ਅਦਾਲਤ ਤੋਂ ਦੋ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ। ਜਾਂਚ ਦੌਰਾਨ ਇਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਾਸੀ ਸੁਰੇਸ਼ ਕੁਮਾਰ ਦੀ ਸ਼ਿਕਾਇਤ ’ਤੇ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ।
Advertisement
×