ਦੁਕਾਨ ਦੀ ਛੱਤ ਡਿੱਗਣ ਕਾਰਨ ਇੱਕ ਹਲਾਕ; ਚਾਰ ਜ਼ਖ਼ਮੀ
ਇੱਥੇ ਤਲਵੰਡੀ ਸਾਬੋ ਰੋਡ ’ਤੇ ਇੱਕ ਦੁਕਾਨ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਟਰੱਕ ਮਕੈਨਿਕ ਪੱਪੂ ਯਾਦਵ ਤੇ ਚਾਰ ਹੋਰ...
Advertisement
ਇੱਥੇ ਤਲਵੰਡੀ ਸਾਬੋ ਰੋਡ ’ਤੇ ਇੱਕ ਦੁਕਾਨ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਟਰੱਕ ਮਕੈਨਿਕ ਪੱਪੂ ਯਾਦਵ ਤੇ ਚਾਰ ਹੋਰ ਵਿਅਕਤੀ ਤੇਜ਼ ਬਾਰਸ਼ ਕਾਰਨ ਆਪਣੀ ਦੁਕਾਨ ਅੰਦਰ ਬੈਠੇ ਸਨ ਕਿ ਅਚਾਨਕ ਦੁਕਾਨ ਦੀ ਛੱਤ ਡਿੱਗ ਗਈ। ਇਸ ਘਟਨਾ ਦੌਰਾਨ ਟਰੱਕ ਮਕੈਨਿਕ ਪੱਪੂ ਯਾਦਵ 35 ਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੁਕਾਨ ਵਿਚ ਬੈਠੇ ਚਾਰ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਮਾਜ ਸੰਸਥਾ ਨੇ ਰਾਮਾਂ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ। ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
Advertisement
Advertisement
×