ਚੰਡੀਗੜ੍ਹ (ਟਨਸ): ਕਰੋਨਾਵਾਇਰਸ ਕਾਰਨ ਪੰਜਾਬ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਨਾਲ ਪੰਜਾਬ ਵਿੱਚ ਕਰੋਨਾ ਮ੍ਰਿਤਕਾਂ ਦਾ ਅੰਕੜਾ 16501 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ 37 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 37 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 304 ਸਰਗਰਮ ਕੇਸ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅੰਮ੍ਰਿਤਸਰ ’ਚ ਕਰੋਨਾ ਕਾਰਨ ਇਕ ਜਣੇ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 8 ਨਵੇਂ ਕੇਸ ਸਾਹਮਣੇ ਆਏ ਹਨ ਅਤੇ 20 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 98 ਸਰਗਰਮ ਕੇਸ ਹਨ। ਸਿਹਤ ਵਿਭਾਗ ਅਨੁਸਾਰ ਅੱਜ ਹਰਿਆਣਾ ਵਿੱਚ ਕੋਈ ਮੌਤ ਨਹੀਂ ਹੋਈ ਹੈ।