ਗੁਆਂਢੀ ਨਾਲ ਝਗੜੇ ’ਚ ਇੱਕ ਦੀ ਮੌਤ
ਪੰਨੀਵਾਲਾ ਮੋਰੀਕਾ ਵਿੱਚ ਦੋ ਗੁਆਂਢੀਆਂ ਵਿਚਕਾਰ ਝਗੜਾ ਹੋ ਗਿਆ। ਝਗੜੇ ਦੌਰਾਨ ਇੱਟ ਵੱਜਣ ਕਰਕੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ(48) ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਗੁਰਜੀਤ ਸਿੰਘ ਵਾਸੀ ਭਗਤਾ ਭਾਈ ਨੇ ਦੱਸਿਆ ਕਿ ਉਸ...
Advertisement
ਪੰਨੀਵਾਲਾ ਮੋਰੀਕਾ ਵਿੱਚ ਦੋ ਗੁਆਂਢੀਆਂ ਵਿਚਕਾਰ ਝਗੜਾ ਹੋ ਗਿਆ। ਝਗੜੇ ਦੌਰਾਨ ਇੱਟ ਵੱਜਣ ਕਰਕੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ(48) ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਗੁਰਜੀਤ ਸਿੰਘ ਵਾਸੀ ਭਗਤਾ ਭਾਈ ਨੇ ਦੱਸਿਆ ਕਿ ਉਸ ਦੇ ਭਰਾ ਬੂਟਾ ਸਿੰਘ ਦੀ ਗੁਆਂਢੀ ਸੰਦੀਪ ਸਿੰਘ ਨਾਲ ਲੜਾਈ ਹੋਈ ਸੀ। ਸੰਦੀਪ ਸਿੰਘ ਨੇ ਉਸ ਦੇ ਭਰਾ ’ਤੇ ਇੱਟ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਬੂਟਾ ਸਿੰਘ ਦੇ ਸਿਰ ’ਤੇ ਗੰਭੀਰ ਸੱਟ ਲੱਗੀ। ਸਿਵਲ ਹਸਪਤਾਲ ਡੱਬਵਾਲੀ ਵਿੱਚ ਲਿਜਾਣ ’ਤੇ ਡਾਕਟਰਾਂ ਨੇ ਬੂਟਾ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਦਰ ਦੇ ਮੁਖੀ ਸ਼ੈਲੇਂਦਰ ਕੁਮਾਰ ਨੇ ਦੱਸਿਆ ਕਿ ਗੁਰਜੀਤ ਸਿੰਘ ਦੇ ਬਿਆਨ ’ਤੇ ਹੱਤਿਆ ਦਾ ਮੁਕੱਦਮਾ ਦਰਜ ਕਰਕੇ ਮੁਲਜ਼ਮ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।
Advertisement
Advertisement
×