DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ; ਇੱਕ ਗੰਭੀਰ ਜ਼ਖਮੀ

ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਧਾਗਾ ਮਿੱਲ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਟਰੱਕ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰੂੰ ਦੀਆਂ ਗੱਠਾਂ ਦਾ...

  • fb
  • twitter
  • whatsapp
  • whatsapp
featured-img featured-img
ਸੜਕ ਹਾਦਸੇ ਵਿੱਚ ਨੁਕਸਾਨਿਆ ਗਿਆ ਟਰੱਕ। ਫੋਟੋ; ਰੋਹਿਤ ਗੋਇਲ
Advertisement

ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਧਾਗਾ ਮਿੱਲ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਟਰੱਕ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰੂੰ ਦੀਆਂ ਗੱਠਾਂ ਦਾ ਭਰਿਆ ਇਕ ਟਰੱਕ ਜੋ ਰਾਮਪੁਰਾ ਤੋਂ ਬਰਨਾਲਾ ਸਾਈਡ ਵੱਲ ਜਾ ਰਿਹਾ ਸੀ, ਜਿਵੇਂ ਹੀ ਉਹ ਧਾਗਾ ਮਿਲ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਟਰੱਕ ਚਾਲਕ ਨੂੰ ਨੀਂਦ ਦੀ ਝਪਕੀ ਆ ਗਈ ਤੇ ਉਸ ਨੇ ਸੜਕ ਕਿਨਾਰੇ ਸੈਰ ਕਰ ਰਹੇ ਰਾਮ ਸਿੰਘ ਵਾਸੀ ਜੇਠੂਕੇ ਨੂੰ ਆਪਣੀ ਲਪੇਟ ’ਚ ਲੈ ਲਿਆ।

ਇਸ ਤੋਂ ਬਾਅਦ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇਕ ਦਰੱਖਤ ਨਾਲ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤਕ ਸੁਣਾਈ ਦਿੱਤੀ। ਹਾਦਸੇ ਦੀ ਆਵਾਜ਼ ਸੁਣਦੇ ਹੀ ਵੱਡੀ ਗਿਣਤੀ ’ਚ ਲੋਕ ਮੌਕੇ ’ਤੇ ਇਕੱਠੇ ਹੋ ਗਏ ਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਲੋਕਾਂ ਨੇ ਬੜੀ ਮੁਸ਼ਕਲ ਨਾਲ ਹਾਦਸਾਗ੍ਰਸਤ ਵਾਹਨ ’ਚ ਫਸੇ ਰਾਮ ਸਿੰਘ ਜੇਠੂਕੇ ਨੂੰ ਬਾਹਰ ਕੱਢਿਆ। ਪਰ ਤਦ ਤਕ ਉਸ ਦੀ ਮੌਤ ਹੋ ਚੁੱਕੀ ਸੀ।

Advertisement

ਹਾਦਸੇ ’ਚ ਟਰੱਕ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਮਿੰਨੀ ਸਹਾਰਾ ਕਲੱਬ ਤਪਾ ਤੇ ਸਹਾਰਾ ਕਲੱਬ ਰਾਮਪੁਰਾ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ। ਵਾਲੰਟੀਅਰਾਂ ਨੇ ਪੁਲੀਸ ਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਰਾਹਤ ਕਾਰਜਾਂ ’ਚ ਹਿੱਸਾ ਲਿਆ। ਮ੍ਰਿਤਕ ਦੇਹ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਾਮਪੁਰਾ ਦੇ ਮੋਰਚਰੀ ਰੂਮ ’ਚ ਭੇਜ ਦਿੱਤਾ ਗਿਆ। ਪੁਲੀਸ ਪਾਰਟੀ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਪ੍ਰਭਾਵਿਤ ਹੋਈ ਆਵਾਜਾਈ ਨੂੰ ਵੀ ਬਹਾਲ ਕਰਵਾ ਦਿੱਤਾ। ਇਸ ਹਾਦਸੇ ’ਚ ਟਰੱਕ ਬੁਰੀ ਤਰ੍ਹਾਂ ਨੁਕਸਾਨਿਆਂ ਗਿਆ।

Advertisement

Advertisement
×