ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਮਾਰੇ ਖੇਤਰਾਂ ’ਚ ਲੱਗਣਗੀਆਂ ਆਨਲਾਈਨ ਕਲਾਸਾਂ

ਜਸਪਾਲ ਸਿੰਘ ਸੰਧੂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ...
Advertisement

ਜਸਪਾਲ ਸਿੰਘ ਸੰਧੂ

ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਨਾਲ ਮੀਟਿੰਗ ਕੀਤੀ।

Advertisement

ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਵਿੱਚ ਪਾਣੀ ਵਧਣ ਨਾਲ ਪ੍ਰਭਾਵਿਤ ਹੋਏ ਪਿੰਡਾਂ ਦੇ ਅਸਥਾਈ ਤੌਰ ’ਤੇ ਬੰਦ ਹੋਏ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਆਨਲਾਈਨ ਕਲਾਸਾਂ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਧਿਆਪਕਾਂ ਵੱਲੋਂ ਡਿਜੀਟਲ ਲੈਕਚਰ ਤਿਆਰ ਕਰਕੇ ਵਿਦਿਆਰਥੀਆਂ ਨੂੰ ਭੇਜੇ ਜਾਣ ਅਤੇ ਨਾਲ ਹੀ, ਵਟਸਐਪ ਗਰੁੱਪ, ਗੂਗਲ ਮੀਟ, ਜ਼ੂਮ ਆਦਿ ਪਲੇਟਫਾਰਮਾਂ ਰਾਹੀਂ ਵੀ ਕਲਾਸਾਂ ਲਗਾਈਆਂ ਜਾਣ। ਇਸ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਦੇ ਨੇੜਲੇ ਪਿੰਡਾਂ ਦੇ ਸਕੂਲਾਂ ਵਿੱਚ ਵੀ ਬੱਚਿਆਂ ਦੀ ਪੜ੍ਹਾਈ ਦੇ ਬਦਲਵੇਂ ਪ੍ਰਬੰਧ ਕੀਤੇ ਜਾ ਸਕਦੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਜਿਨ੍ਹਾਂ ਵਿੱਚ ਕਾਲੂ ਵਾਲਾ ਬਲਾਕ ਫਿਰੋਜ਼ਪੁਰ-3, ਧੀਰਾ ਘਾਰਾ, ਨਿਹਾਲਾ ਲਵੇਰਾ ਅਤੇ ਕਾਲੇ ਕੇ ਹਿਠਾੜ ਬਲਾਕ ਫਿਰੋਜ਼ਪੁਰ-2, ਨੌ ਬਹਿਰਾਮ ਸ਼ੇਰ ਸਿੰਘ, ਢਾਣੀ ਗੁਰਮੁੱਖ ਸਿੰਘ, ਰਾਣਾ ਪੰਜ ਗਰਾਈਂ ਅਤੇ ਨਿਊਰਾਣਾ ਪੰਜ ਗਰਾਈਂ ਬਲਾਕ ਗੁਰੂਹਰਸਹਾਏ-1, ਆਲੇ ਵਾਲਾ ਅਤੇ ਆਰਾਜੀ ਸਭਰਾਂ ਬਲਾਕ ਮੱਲਾਂਵਾਲਾ ਸ਼ਾਮਲ ਹਨ, ਵਿੱਚ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ

ਜਾ ਰਹੀ ਹੈ।

Advertisement
Show comments