ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਮਈ
ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੀ ਹੋਣ ਵਾਲੀ ਚੋਣ ਵਾਸਤੇ ਅੱਜ ਸ਼ਾਮ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਆਖਿਆ ਕਿ ਦੀਵਾਨ ਦੇ ਸੰਵਿਧਾਨ ਮੁਤਾਬਕ ਸਿਰਫ ਅੰਮ੍ਰਿਤਧਾਰੀ ਮੈਂਬਰ ਹੀ ਵੋਟ ਪਾ ਸਕਦਾ ਹੈ। ਇਸ ਲਈ ਯਕੀਨੀ ਬਣਾਇਆ ਜਾਵੇ ਕਿ ਕੋਈ ਗੈਰ ਅੰਮ੍ਰਿਤਧਾਰੀ ਅਤੇ ਪਤਿਤ ਮੈਂਬਰ ਵੋਟ ਨਾ ਪਾਵੇ। ਜੇਕਰ ਅਜਿਹਾ ਹੋਇਆ ਤਾਂ ਇਸ ਲਈ ਰਿਟਰਨਿੰਗ ਅਧਿਕਾਰੀ ਜ਼ਿੰਮੇਵਾਰ ਹੋਣਗੇ। ਇਸ ਦੌਰਾਨ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਡਾ.ਇੰਦਰਬੀਰ ਸਿੰਘ ਨਿਜਰ ਦੇ ਸਮਰਥਨ ਵਿਚ ਅੱਜ ਮੈਂਬਰਾਂ ਦਾ ਇਕੱਠ ਕੀਤਾ ਗਿਆ ਹੈ, ਜਿਸ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਤੇ ਹੋਰ ਸ਼ਾਮਲ ਸਨ। ਆਨਰੇਰੀ ਸਕੱਤਰ ਸਵਿੰਦਰ ਸਿੰਘ ਕਥੂਨੰਗਲ ਵੱਲੋਂ ਡਾ: ਨਿਜੱਰ ਨੂੰ ਪਹਿਲਾਂ ਹੀ ਜਿੱਤ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।