ਵਿਜੀਲੈਂਸ ਅੱਗੇ ਪੇਸ਼ ਨਾ ਹੋਏ ਓਪੀ ਸੋਨੀ : The Tribune India

ਵਿਜੀਲੈਂਸ ਅੱਗੇ ਪੇਸ਼ ਨਾ ਹੋਏ ਓਪੀ ਸੋਨੀ

ਕਾਂਗਰਸੀ ਆਗੂ ਨੇ ਸੂਬੇ ’ਚੋਂ ਬਾਹਰ ਹੋਣ ਦਾ ਹਵਾਲਾ ਦਿੱਤਾ

ਵਿਜੀਲੈਂਸ ਅੱਗੇ ਪੇਸ਼ ਨਾ ਹੋਏ ਓਪੀ ਸੋਨੀ

ਟ੍ਰਿਬਿਉੂਨ ਨਿਊਜ਼ ਸਰਵਿਸ

ਅੰਮ੍ਰਿਤਸਰ, 26 ਨਵੰਬਰ

ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ਅੱਜ ਪੰਜਾਬ ਵਿਜੀਲੈਂਸ ਬਿਊਰੋ ਅੱਗੇ ਪੇਸ਼ ਨਹੀਂ ਹੋਏ। ਵਿਜੀਲੈਂਸ ਵੱਲੋਂ ਹੁਣ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੂੰ 29 ਨਵੰਬਰ ਤੋਂ ਬਾਅਦ ਮੁੜ ਤਲਬ ਕੀਤਾ ਜਾਵੇਗਾ।

ਪੰਜਾਬ ਵਿਜੀਲੈਂਸ ਬਿਊਰੋ ਕਾਂਗਰਸੀ ਆਗੂ ਦੀ ਕਥਿਤ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਕਰ ਰਹੀ ਹੈ। ਵਿਜੀਲੈਂਸ ਨੇ ਇਹ ਜਾਂਚ ਪੰਜਾਬ ਸਰਕਾਰ ਤੋਂ ਹਰੀ ਝੰਡੀ ਮਿਲਣ ਮਗਰੋਂ ਸ਼ੁਰੂ ਕੀਤੀ ਹੈ। ਇਸ ਸਬੰਧ ਵਿੱਚ ਅੱਜ ਓ ਪੀ ਸੋਨੀ ਨੂੰ ਵਿਜੀਲੈਂਸ ਬਿਊਰੋ ਦੇ ਸਥਾਨਕ ਦਫ਼ਤਰ ਵਿੱਚ ਤਲਬ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਆਪਣੀ ਚੱਲ ਅਤੇ ਅਚੱਲ ਸੰਪਤੀ ਦੇ ਵੇਰਵੇ ਦੇਣ ਲਈ ਕਿਹਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਸੋਨੀ ਨੇ ਇੱਕ ਸੁਨੇਹਾ ਭੇਜ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਇਸ ਸਮੇਂ ਸੂਬੇ ’ਚੋਂ ਬਾਹਰ ਹਨ ਅਤੇ ਮੰਗਲਵਾਰ ਨੂੰ ਪਰਤਣਗੇ। ਪ੍ਰਾਪਤ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਹਰੀ ਝੰਡੀ ਦਿੱਤੇ ਜਾਣ ਮਗਰੋਂ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ। ਬਿਊਰੋ ਨੇ 2017 ਤੋਂ 2022 ਤੱਕ ਉਨ੍ਹਾਂ ਵੱਲੋਂ ਬਣਾਈ ਗਈ ਜਾਇਦਾਦ ਦੀ ਇੱਕ ਸੂਚੀ ਤਿਆਰ ਕੀਤੀ ਹੈ। ਕਾਂਗਰਸੀ ਆਗੂ ਓ ਪੀ ਸੋਨੀ ਦਾ ਨਾਮ ਕਰੋਨਾ ਕਾਲ ਦੌਰਾਨ ਖ਼ਰੀਦੇ ਗਏ ਹਲਕੇ ਦਰਜੇ ਦੇ ਸੈਨੇਟਾਈਜ਼ਰ ਤੇ ਸਰਕਟ ਹਾਊਸ ਵਿੱਚ ਲੀਜ਼ ਆਧਾਰ ’ਤੇ ਬਣਾਏ ਜਾ ਰਹੇ ਹੋਟਲ ਦੇ ਮਾਮਲੇ ਵਿੱਚ ਵੀ ਉਭਰਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All