ਓਪਨ ਸਕੂਲ: ਬੋਰਡ ਜਮਾਤਾਂ ਲਈ 31 ਅਗਸਤ ਤੱਕ ਦਾਖਲਾ ਲੈ ਸਕਦੇ ਹਨ ਵਿਦਿਆਰਥੀ
ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 29 ਮਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਅੰਤਿਮ ਮਿਤੀ 31 ਅਗਸਤ ਨਿਰਧਾਰਿਤ ਕੀਤੀ ਗਈ ਹੈ।...
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 29 ਮਈ
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਅੰਤਿਮ ਮਿਤੀ 31 ਅਗਸਤ ਨਿਰਧਾਰਿਤ ਕੀਤੀ ਗਈ ਹੈ। ਸਕੂਲ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪਹਿਲੀ ਸਤੰਬਰ ਤੋਂ 31 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ ਦਾਖ਼ਲਾ ਲਿਆ ਜਾ ਸਕਦਾ ਹੈ। ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਐਕਰੀਡੇਟਿਡ ਸਕੂਲਾਂ ਰਾਹੀਂ (ਐਕਰੀਡੇਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਹੈ) ਦਾਖਲਾ ਲੈ ਸਕਦੇ ਹਨ। ਇਸ ਸਬੰਧੀ ਵਿਦਿਆਰਥੀ ਆਨਲਾਈਨ ਪ੍ਰਕਿਰਿਆ ਰਾਹੀਂ ਦਾਖਲਾ ਫਾਰਮ ਭਰ ਸਕਦੇ ਹਨ। ਪ੍ਰਾਸਪੈਕਟਸ ਅਤੇ ਪਾਠਕ੍ਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਕਰਵਾਏ ਗਏ ਹਨ।
Advertisement
×