ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਫਰਵਰੀ
ਪੰਜਾਬ ਸਰਕਾਰ ਨੇ ਮਹਿਲਾ ਮੁਖੀ ਪਰਿਵਾਰਾਂ ਦੇ ਸ਼ਕਤੀਕਰਨ ਲਈ ਜ਼ਮੀਨੀ ਪੱਧਰ ’ਤੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਲਾਗੂ ਕਰਨ ਲਈ ਸੂਬੇ ਤੋਂ ਜ਼ਿਲ੍ਹੇ ਤਕ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਯੋਜਨਾ ਦੇ ਨਿਰਵਿਘਨ ਲਾਗੂ ਕਰਨ ਲਈ ਸੂਬਾ ਪੱਧਰੀ ਸੰਚਾਲਨ ਕਮੇਟੀ (ਐੱਸਐੱਲਐੱਸਸੀ), ਯੋਜਨਾਬੰਦੀ ਅਤੇ ਨਿਗਰਾਨ ਕਮੇਟੀ (ਪੀਐੱਮਸੀ) ਅਤੇ ਜ਼ਿਲ੍ਹਾ ਪੱਧਰੀ ਸੰਚਾਲਨ ਕਮੇਟੀ (ਡੀਐੱਲਐੱਸਸੀ) ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਐੱਸਐੱਲਐੱਸਸੀ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਪੀਐੱਮਸੀ ਦੇ 10 ਮੈਂਬਰ ਹੋਣਗੇ। ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਸੰਚਾਲਨ ਕਮੇਟੀ (ਡੀਐਲਐੱਸਸੀ) ਦਾ ਗਠਨ ਹੋਵੇਗਾ।