ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਪਰੇਸ਼ਨ ਸੀਲ: ਸਰਹੱਦੀ ਜ਼ਿਲ੍ਹਿਆਂ ’ਚ 71 ਥਾਵਾਂ ’ਤੇ ਨਾਕਾਬੰਦੀ

ਕੁੱਲ 2,464 ਵਾਹਨਾਂ ਦੀ ਜਾਂਚ ਦੌਰਾਨ 286 ਚਲਾਨ; ਨੌਂ ਗ੍ਰਿਫ਼ਤਾਰ
Advertisement

ਪੰਜਾਬ ਪੁਲੀਸ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਚੌਕਸੀ ਵਧਾ ਦਿੱਤੀ ਹੈ। ਪੁਲੀਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਾਕਾਬੰਦੀ ਕਰ ਕੇ ਮਸ਼ਕੂਕਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅੱਜ ਪੰਜਾਬ ਪੁਲੀਸ ਵੱਲੋਂ ਸੂਬੇ ਭਰ ਵਿੱਚ ਅਪਰੇਸ਼ਨ ਸੀਲ ਚਲਾਇਆ ਗਿਆ। ਪੁਲੀਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ। ਪੁਲੀਸ ਨੇ ਸੂਬੇ ਦੇ ਦਸ ਸਰਹੱਦੀ ਜ਼ਿਲ੍ਹਿਆਂ ਦੇ ਐਂਟਰੀ ਅਤੇ ਐਗਜ਼ਿਟ ਵਾਲੇ ਕੁੱਲ 71 ਪੁਆਇੰਟ ਨਾਕਾਬੰਦੀ ਕਰ ਕੇ ਸੀਲ ਕਰ ਦਿੱਤੇ। ਇਨ੍ਹਾਂ ਦਸ ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਪੁਲੀਸ ਦੇ 600 ਤੋਂ ਵੱਧ ਮੁਲਾਜ਼ਮਾਂ ਨੇ ਸਰਹੱਦੀ ਜ਼ਿਲ੍ਹਿਆ ਰਾਹੀਂ ਸੂਬੇ ਵਿੱਚ ਆਉਣ-ਜਾਣ ਵਾਲੇ 2,464 ਵਾਹਨਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 286 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਨੌਂ ਜ਼ਬਤ ਕੀਤੇ ਗਏ। ਪੁਲੀਸ ਨੇ ਕਾਰਵਾਈ ਦੌਰਾਨ ਵੱਖੋ-ਵੱਖ ਚਾਰ ਮਾਮਲੇ ਦਰਜ ਕਰ ਕੇ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 2.2 ਕਿਲੋ ਹੈਰੋਇਨ ਬਰਾਮਦ

Advertisement

ਪੰਜਾਬ ਪੁਲੀਸ ਨੇ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਅੱਜ 161ਵੇਂ ਦਿਨ ਸੂਬੇ ਵਿੱਚ ਲਗਾਤਾਰ ਕਾਰਵਾਈ ਜਾਰੀ ਰੱਖੀ। ਅੱਜ ਪੁਲੀਸ ਨੇ ਸੂਬੇ ਵਿੱਚ 403 ਦੇ ਕਰੀਬ ਥਾਵਾਂ ’ਤੇ ਛਾਪੇ ਮਾਰ ਕੇ 433 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਹੈ। ਪੁਲੀਸ ਨੇ ਛਾਪੇ ਦੌਰਾਨ 87 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿਰੁੱਧ ਪੁਲੀਸ ਨੇ 57 ਕੇਸ ਦਰਜ ਕੀਤੇ ਹਨ। ਇਨ੍ਹਾਂ ਨਸ਼ਾਂ ਤਸਕਰਾਂ ਤੋਂ ਪੁਲੀਸ ਨੇ 2.2 ਕਿਲੋਗ੍ਰਾਮ ਹੈਰੋਇਨ ਅਤੇ 2.1 ਕਿਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਪੁਲੀਸ ਨੇ ਅੱਜ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Advertisement