DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Opposition ਨੇ CM Bhagwant Mann ਤੋਂ ਤੁਰੰਤ ਅਸਤੀਫ਼ਾ ਮੰਗਿਆ

ਮੁੱਖ ਮੰਤਰੀ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ: ਢਿੱਲੋਂ; ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਵੀ ਵਿਵਾਦਤ ਵੀਡੀਓ ਮਾਮਲੇ ’ਚ ਭਗਵੰਤ ਮਾਨ ਨੂੰ ਘੇਰਿਆ

  • fb
  • twitter
  • whatsapp
  • whatsapp
featured-img featured-img
ਕੇਵਲ ਸਿੰਘ ਢਿੱਲੋਂ
Advertisement

ਅਕਾਲ ਤਖ਼ਤ ਦੇ ਫ਼ੈਸਲੇ ਤੋਂ ਬਾਅਦ ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਦਿੱਤੇ ਇਸ ਫ਼ੈਸਲੇ ਦੀ ਗੰਭੀਰਤਾ ਨੂੰ ਸਮਝਦਿਆਂ ਮੁੱਖ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਕਬੂਲ ਕਰਨੀ ਚਾਹੀਦੀ ਹੈ, ਜਦੋਂ ਸਿੱਖ ਕੌਮ ਦੀ ਸਰਵਉੱਚ ਸੰਸਥਾ ਨੇ ਇੰਨਾ ਵੱਡਾ ਫ਼ੈਸਲਾ ਸੁਣਾਇਆ ਹੈ, ਤਾਂ ਲੋਕਤੰਤਰੀ ਪਰੰਪਰਾਵਾਂ ਅਨੁਸਾਰ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਪੰਜਾਬ ਦੀ ਜਨਤਾ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।

Advertisement

Advertisement

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮੁੱਖ ਮੰਤਰੀ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਇਸ ਸੰਵੇਦਨਸ਼ੀਲ ਮੁੱਦੇ ’ਤੇ ਆਪਣੀ ਚੁੱਪ ਤੋੜਨੀ ਚਾਹੀਦੀ ਹੈ। ਮੁੱਖ ਮੰਤਰੀ ਨੂੰ ਖੁਦ ਵੀ ਉਹੀ ਮਾਪਦੰਡ ਅਪਣਾਉਣੇ ਚਾਹੀਦੇ ਹਨ, ਜਿਨ੍ਹਾਂ ਦੀ ਉਹ ਦੂਜਿਆਂ ਨੂੰ ਸਿੱਖਿਆ ਦਿੰਦੇ ਹਨ।

ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਫ਼ੈਸਲਾ ਪੂਰੀ ਦੁਨੀਆ ਦੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਮੁੱਖ ਮੰਤਰੀ ਨੂੰ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਮਾਣ ਮਰਿਆਦਾ ਦਾ ਸਤਿਕਾਰ ਕਰਦਿਆਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਮਾਨ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ: ਸੁਖਬੀਰ

ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ।

ਅਕਾਲ ਤਖ਼ਤ ਦੇ ਹੁਕਮਾਂ ਤੋਂ ਬਾਅਦ ਨਾ ਸਿਰਫ਼ ਮੁੱਖ ਮੰਤਰੀ, ਸਗੋਂ ਸੱਤਾਧਾਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਰ ਸਿੱਖ ਮੈਂਬਰਾਂ ਨੂੰ ਵੀ ਆਪਣੇ ਅਹੁਦਿਆਂ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਗੰਭੀਰ ਮਾਮਲੇ ਅਤੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਵਿਚਾਰ ਵਟਾਂਦਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ 17 ਜੂਨ ਨੂੰ ਚੰਡੀਗੜ੍ਹ ਵਿੱਚ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸੱਦ ਲਈ ਹੈ।

ਮੁੱਖ ਮੰਤਰੀ ਅਸਤੀਫਾ ਦੇਣ: ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਦੇਸ਼ ਦੀਆਂ ਨਾਮੀ ਲੈਬਾਂ ਤੋਂ ਕਰਵਾਈ ਜਾਂਚ ਵਿੱਚ ਮੁੱਖ ਮੰਤਰੀ ਦੀਆਂ ਵਿਵਾਦਤ ਵੀਡੀਓਜ਼ ਅਸਲੀ ਸਾਬਤ ਹੋਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦਾ ਅਹੁਦਾ ਵੱਡੀ ਜ਼ਿੰਮੇਵਾਰੀ ਵਾਲਾ ਹੈ, ਇਸ ਲਈ ਨੈਤਿਕਤਾ ਦੇ ਆਧਾਰ ’ਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਕਾਲ ਤਖ਼ਤ ਦੇ ਹਰ ਹੁਕਮ ’ਤੇ ਡਟ ਕੇ ਪਹਿਰਾ ਦੇਵੇਗੀ।

Advertisement
×