ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਰੋਧੀ ਪਾਰਟੀਆਂ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ: ਭਗਵੰਤ ਮਾਨ

ਮੁੱਖ ਮੰਤਰੀ ਨੇ ਲਹਿਰਾਗਾਗਾ ਹਲਕੇ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ; ਬਾਜਵਾ ’ਤੇ ਸੇਧੇ ਨਿਸ਼ਾਨੇ
ਲਹਿਰਾਗਾਗਾ ਵਿੱਚ ਸਮਾਗਮ ਦੌਰਾਨ ਲੋਕਾਂ ਨੂੰ ਮਿਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਈ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ ’ਚ ਸਥਿਤ ਮੁੱਖ ਮੰਤਰੀ ਰਿਹਾਇਸ਼ ’ਤੇ ਵਾਪਸੀ ਲਈ ਨਜ਼ਰਾਂ ਗੱਡੀ ਬੈਠੇ ਹਨ, ਪਰ ਉਨ੍ਹਾਂ ਦੀ ਕਿਸਮਤ ਰੁੱਸੀ ਹੋਈ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਲਹਿਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਨਵੇਂ ਦਫ਼ਤਰ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ 10,000 ਵਰਗ ਫੁੱਟ ਦਾ ਬਿਲਟ-ਅੱਪ ਏਰੀਆ ਹੋਵੇਗਾ ਅਤੇ ਇਹ 2.34 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ।

ਸ੍ਰੀ ਮਾਨ ਨੇ ਕਿਹਾ ਕਿ ਇਸ ਕੰਪਲੈਕਸ ਦੀ ਕੁੱਲ ਲਾਗਤ 4.69 ਕਰੋੜ ਰੁਪਏ ਹੋਵੇਗੀ ਅਤੇ ਇਹ ਪ੍ਰਾਜੈਕਟ 18 ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ ਦੋ ਸਬ-ਡਿਵੀਜ਼ਨਲ ਦਫ਼ਤਰ (ਸ਼ਹਿਰੀ ਲਹਿਰਾਗਾਗਾ ਅਤੇ ਪੇਂਡੂ ਲਹਿਰਾਗਾਗਾ) ਅਤੇ ਇੱਕ ਸ਼ਿਕਾਇਤ ਕੇਂਦਰ ਹੋਵੇਗਾ। ਸ੍ਰੀ ਮਾਨ ਨੇ ਲਹਿਰਾਗਾਗਾ ਵਿੱਚ 15.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 30 ਜੁਲਾਈ, 2026 ਤੋਂ ਪਹਿਲਾਂ ਪੂਰਾ ਹੋਵੇਗਾ ਅਤੇ ਇਮਾਰਤ ਦਾ ਕਵਰਡ ਏਰੀਆ 51,881 ਵਰਗ ਫੁੱਟ ਹੋਵੇਗਾ। ਮੁੱਖ ਮੰਤਰੀ ਨੇ ਸੌਰਭ ਗੋਇਲ ਫਾਊਂਡੇਸ਼ਨ ਵੱਲੋਂ ਚਲਾਈ ਜਾ ਰਹੀ ‘ਆਪ ਕੀ ਰਸੋਈ’ ਦਾ ਵੀ ਦੌਰਾ ਕੀਤਾ ਜਿੱਥੇ ਸੌਰਭ ਗੋਇਲ ਫਾਊਂਡੇਸ਼ਨ ਦੇ ਸਮਾਜ ਸੇਵਕ ਗੌਰਵ ਗੋਇਲ ਅਤੇ ਉਨ੍ਹਾਂ ਦੀ ਟੀਮ ਨੇ ਇਹ ਵਿਲੱਖਣ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਸੌਰਭ ਕੰਪਲੈਕਸ ਵਿੱਚ ਨਵੇਂ ਹਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਇਸ ਕੰਪਲੈਕਸ ਦਾ ਨਾਮ ਸੌਰਭ ਗੋਇਲ ਦੀ ਯਾਦ ਵਿੱਚ ਰੱਖਿਆ ਗਿਆ ਹੈ, ਜੋ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਪੁੱਤਰ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਵੀ ਦਿੱਤਾ। ਉਨ੍ਹਾਂ ਸਰਕਾਰ ਦੇ ਭਲਾਈ ਉਪਰਾਲਿਆਂ ਵਜੋਂ ਨਵ-ਵਿਆਹੇ ਜੋੜਿਆਂ ਨੂੰ ਸ਼ਗਨ ਵਜੋਂ ਚੈੱਕ ਵੀ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ।

Advertisement

Advertisement
Show comments