DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਨ ਸਭਾ ਦੇ ਬਾਹਰ ਵਿਰੋਧੀਆਂ ਨੇ ਸਰਕਾਰ ਘੇਰੀ

ਸੁਖਪਾਲ ਖਹਿਰਾ ਨੇ ਸੈਸ਼ਨ ਵਿੱਚ ਬੋਲਣ ਲਈ ਸਮਾਂ ਨਾ ਦੇਣ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ। -ਫੋਟੋ: ਰਵੀ
Advertisement

ਪੰਜਾਬ ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਗਈ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ 2014 ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਮਗਨਰੇਗਾ ਅਧੀਨ ਫੰਡਾਂ ’ਚ ਲਗਾਤਾਰ ਕਟੌਤੀ ਕੀਤੀ ਅਤੇ ਭੁਗਤਾਨ ਵਿੱਚ ਦੇਰੀ ਕਰ ਕੇ ਕਈ ਤਰ੍ਹਾਂ ਦੀਆਂ ਪ੍ਰਸ਼ਾਸਕੀ ਰੁਕਾਵਟਾਂ ਖੜ੍ਹੀਆਂ ਕੀਤੀਆਂ ਹਨ। ਇਸੇ ਕਰਕੇ ਪੰਜਾਬ ਵਿੱਚ ਲੋਕਾਂ ਨੂੰ 100 ਦਿਨ ਰੁਜ਼ਗਾਰ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਮਗਨਰੇਗਾ ਦੀ ਥਾਂ ਲਿਆਂਦਾ ‘ਜੀ ਰਾਮ ਜੀ’ ਕਾਨੂੰਨ ਬਗ਼ੈਰ ਕਿਸੇ ਸਲਾਹ-ਮਸ਼ਵਰੇ ਤੋਂ ਲਿਆ ਕੇ ਜਬਰੀ ਪਾਸ ਕਰਵਾਇਆ ਗਿਆ। ਇਹ ਕਾਨੂੰਨ ਸੰਘੀ ਢਾਂਚੇ ਨੂੰ ਕਮਜ਼ੋਰ ਕਰਦਾ ਹੈ ਅਤੇ ਰਾਜਾਂ ’ਤੇ ਵਿੱਤੀ ਬੋਝ ਪਾਉਂਦਾ ਹੈ। ਵਿਰੋਧੀ ਧਿਰ ਦੇ ਆਗੂ ਨੇ ਪੰਜਾਬ ਸਰਕਾਰ ਵੱਲੋਂ ਰੈਗੂਲਰ ਸੈਸ਼ਨ ਬੁਲਾਉਣ ਦੀ ਥਾਂ ਵਿਸ਼ੇਸ਼ ਸੈਸ਼ਨ ਸੱਦਣ ਦੀ ਨਿਖੇਧੀ ਕੀਤੀ।

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ’ਚੋਂ ਬਾਹਰ ਕੱਢਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਵਿਧਾਨ ਸਭਾ ਵਿੱਚ ਪੰਜਾਬ ਅਤੇ ਪੰਜਾਬ ਦੇ ਮੁੱਦਿਆਂ ਬਾਰੇ ਗੱਲਬਾਤ ਰੱਖਣਾ ਚਾਹੁੰਦੇ ਸਨ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਪਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਇਜਲਾਸ ਵਿੱਚ ਵੀ ਉਸ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਸੂਬਿਆਂ ਦੇ ਅਧਿਕਾਰਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਉਸ ਬਾਰੇ ਕੁਝ ਵੀ ਬੋਲਣ ਵਿੱਚ ਨਾਕਾਮ ਰਹੀ ਹੈ।

Advertisement

Advertisement

ਵਿਸ਼ੇਸ਼ ਇਜਲਾਸ ਦਾ ਕੋਈ ਲਾਭ ਨਹੀਂ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਪੰਜਾਬੀਆਂ ਨੂੰ ਕੋਈ ਲਾਭ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲਾਂ ਵੀ ਕਈ ਵਾਰੀ ਅਜਿਹੇ ਵਿਸ਼ੇਸ਼ ਸੈਸ਼ਨ ਬੁਲਾਏ ਹਨ ਪਰ ਬੀ ਬੀ ਐੱਮ ਬੀ, ਆਰ ਡੀ ਐੱਫ, ਨਸ਼ਿਆਂ ਤੇ ਹੜ੍ਹ ਪੀੜਤਾਂ ਦੀ ਮਦਦ ਅਤੇ ਮੁੜ ਵਸੇਬੇ ਸਬੰਧੀ ਪਾਸ ਮਤਿਆਂ ’ਤੇ ਕੋਈ ਅਮਲ ਨਹੀਂ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਮਗਨਰੇਗਾ ਦੇ ਮਾਮਲੇ ਵਿੱਚ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ ਹੈ।

‘ਆਪ’ ਨੇ ਨਕਾਮੀਆਂ ’ਤੇ ਪਰਦਾ ਪਾਉਣ ਲਈ ਇਜਲਾਸ ਸੱਦਿਆ: ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ‘ਆਪ’ ਨੇ ਆਪਣੀਆਂ ਨਕਾਮੀਆਂ ’ਤੇ ਪਰਦਾ ਪਾਉਣ ਲਈ ਵਿਸ਼ੇਸ਼ ਇਜਲਾਸ ਸੱਦਿਆ ਹੈ। ਉਨ੍ਹਾਂ ਕਿਹਾ ਕਿ ਸੰਘੀ ਢਾਂਚੇ ਵਿੱਚ ਕੇਂਦਰ ਅਤੇ ਸੂਬੇ ਮਿਲ ਕੇ ਚੱਲਦੇ ਹਨ ਤਾਂ ਹੀ ਵਿਕਾਸ ਹੁੰਦਾ ਹੈ ਜਦੋਂ ਕਿ ‘ਆਪ’ ਦਾ ਰਵੱਈਆ ਹਮੇਸ਼ਾ ਕੇਂਦਰ ਨਾਲ ਟਕਰਾਅ ਵਾਲਾ ਰਿਹਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਰਚਾ ਕਰਵਾਉਣੀ ਚਾਹੀਦੀ ਹੈ। ਜੇ ਸੂਬੇ ਵਿੱਚ ਅਮਨ ਸ਼ਾਂਤੀ ਹੋਵੇਗੀ ਤਾਂ ਹੀ ਲੋਕ ਕੰਮ ਕਰਨਗੇ।

Advertisement
×