DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਰੋਧੀ ਪਾਰਟੀਆਂ ‘ਆਪ’ ਖ਼ਿਲਾਫ਼ ਇਕਜੁੱਟ: Kejriwal

ਸੀਨੀਅਰ ਲੀਡਰਸ਼ਿਪ ਵੱਲੋਂ ਬਠਿੰਡਾ ਵਿੱਚ ਰੋਡ ਸ਼ੋਅ

  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਰੋਡ ਸ਼ੋਅ ਦੀ ਝਲਕ। -ਫੋਟੋ: ਪਵਨ ਸ਼ਰਮਾ
Advertisement

ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਅੱਜ ਸ਼ਾਮ ਬਠਿੰਡਾ ਵਿੱਚ ਰੋਡ ਸ਼ੋਅ ਕੀਤਾ। ਭਾਵੇਂ ਪਾਰਟੀ ਨੇ ਇਸ ਨੂੰ ਲਗਾਤਾਰ ਦੂਜੀ ਵਾਰ ਮੇਅਰ ਬਣੇ ਪਦਮਜੀਤ ਮਹਿਤਾ ਦੇ ਹੱਕ ਵਿੱਚ ਧੰਨਵਾਦੀ ਦੌਰਾ ਕਰਾਰ ਦਿੱਤਾ ਹੈ ਪਰ ਸਿਆਸੀ ਹਲਕਿਆਂ ਵਿੱਚ ਇਸ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ‘ਚਿੱਟੇ’ ਅਤੇ ‘ਬੇਅਦਬੀਆਂ’ ਵਾਲੀ ਪਾਰਟੀ ਸਮੇਤ ‘ਝਗੜਾ ਪਾਰਟੀ’ ਅਤੇ ‘ਈ ਡੀ ਪਾਰਟੀ’ ਆਮ ਆਦਮੀ ਪਾਰਟੀ ਖ਼ਿਲਾਫ਼ ਇਕੱਠੇ ਹੋ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਮਾਨਦਾਰ ਆਗੂ ਦੱਸਦਿਆਂ ਕਿਹਾ ਕਿ ਜੇ ਉਨ੍ਹਾਂ ਕੋਈ ਗਲਤ ਕੰਮ ਕੀਤਾ ਹੁੰਦਾ ਤਾਂ ਉਹ ਵੀ ਹੁਣ ਤੱਕ ਈ ਡੀ ਦੇ ਨਿਸ਼ਾਨੇ ’ਤੇ ਆ ਚੁੱਕੇ ਹੁੰਦੇ।

Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਨਾਲ ਗੱਡੀ ਵਿੱਚ ਮੌਜੂਦ ਮੇਅਰ ਪਦਮਜੀਤ ਮਹਿਤਾ ਅਤੇ ਉਨ੍ਹਾਂ ਦੇ ਪਿਤਾ ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਠਿੰਡਾ ਦੀਆਂ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਵਿਰੋਧੀ ਧਿਰਾਂ ਦੇ ਕੰਮਕਾਜ ਦੀ ਆਲੋਚਨਾ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ, ਮੁਫ਼ਤ ਬਿਜਲੀ ਅਤੇ ਮੁੱਖ ਮੰਤਰੀ ਬੀਮਾ ਯੋਜਨਾ ਸਮੇਤ ਹੋਰ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ।

Advertisement

ਰੋਡ ਸ਼ੋਅ ਵਿੱਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਆਗੂ ਤੇ ਵਰਕਰ ਹਾਜ਼ਰ ਸਨ।

Advertisement
×