ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਗਸਤ
ਕੁਲ ਹਿੰਦ ਅਤਿਵਾਦ ਵਿਰੋਧੀ ਫਰੰਟ ਦੇ ਮੁਖੀ ਮਨਿੰਦਰਜੀਤ ਸਿੰਘ ਬਿੱਟਾ ਨੇ ਬੰਦੀ ਸਿੱਖਾਂ ਦੀ ਰਿਹਾਈ ਦਾ ਵਿਰੋਧ ਕੀਤਾ ਹੈ। ਅੱਜ ਸ਼ਾਮ ਇੱਥੇ ਗੱਲ ਕਰਦਿਆਂ ਉਨ੍ਹਾਂ ਬੰਦੀ ਸਿੱਖਾਂ ਨੂੰ ਮੌਤ ਦੇ ਸੌਦਾਗਰ ਆਖਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਆਗੂਆਂ ਨੂੰ ਅਜਿਹੀ ਮੰਗ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਹੁਣ ਜੋ ਅਤਿਵਾਦੀ ਗਤੀਵਿਧੀਆਂ ਦੇ ਦੋਸ਼ ਹੇਠ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ ਕੀ ਕੱਲ੍ਹ ਨੂੰ ਉਨ੍ਹਾਂ ਨੂੰ ਵੀ ਬੰਦੀ ਸਿੱਖ ਆਖਿਆ ਜਾਵੇਗਾ। ਸਿੱਖਾਂ ਨਾਲ ਵਿਤਕਰੇ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਕਈ ਸਿੱਖ ਵਿਅਕਤੀਆਂ ਨੂੰ ਅਹਿਮ ਅਹੁਦਿਆਂ ’ਤੇ ਬਿਠਾਇਆ ਹੈ। ਦੇਸ਼ ਦਾ ਰਾਸ਼ਟਰਪਤੀ, ਪ੍ਰਧਾਨਮੰਤਰੀ, ਕੇਂਦਰੀ ਗ੍ਰਹਿ ਮੰਤਰੀ ਸਮੇਤ ਭਾਰਤੀ ਫ਼ੌਜ ਵਿੱਚ ਮੁੱਖ ਅਹੁਦਿਆਂ ਤੇ ਕਈ ਸਿੱਖ ਵਿਅਕਤੀ ਤਾਇਨਾਤ ਰਹੇ ਹਨ।