ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਐਸਮਾ ਦਾ ਵਿਰੋਧ
ਜਲੰਧਰ: ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ’ਤੇ ਥੋਪੇ ਜਾ ਰਹੇ ‘ਜ਼ਰੂਰੀ ਸੇਵਾਵਾਂ ਐਕਟ’ (ਐਸਮਾ) ਦਾ ਡਟ ਕੇ ਵਿਰੋਧ ਕਰਨ ਦਾ...
Advertisement
ਜਲੰਧਰ: ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ’ਤੇ ਥੋਪੇ ਜਾ ਰਹੇ ‘ਜ਼ਰੂਰੀ ਸੇਵਾਵਾਂ ਐਕਟ’ (ਐਸਮਾ) ਦਾ ਡਟ ਕੇ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਰਵੱਈਆ ਧਮਕੀ ਭਰਿਆ ਤੇ ਗੈਰ ਜਮਹੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਐਲਾਨ ਬਹੁਤ ਚਲਾਕੀ ਭਰਿਆ ਵੀ ਹੈ, ਜੋ ਪੰਜਾਬ ਦੇ ਲੋਕਾਂ ਖ਼ਾਸ ਕਰ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਗੁਮਰਾਹ ਕਰ ਕੇ, ਹੜਤਾਲੀ ਮੁਲਾਜ਼ਮਾਂ ਦੇ ਖ਼ਿਲਾਫ਼ ਖੜ੍ਹਾ ਕਰਨ ਵਾਲਾ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਨੇ ਪੰਜਾਬ ਵਾਸੀਆਂ ਅਤੇ ਖਾਸ ਕਰ ਕੇ ਸਮੂਹ ਲੋਕ-ਪੱਖੀ ਸੰਸਥਾਵਾਂ ਨੂੰ ਜਾਗਦੇ ਰਹਿਣ ਦਾ ਸੱਦਾ ਦਿੱਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×