ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਨਵੰਬਰ
ਐਂਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਜਨਰਲ ਕੌਂਸਲ ਦੀ ਮੀਟਿੰਗ ਸੂਬਾ ਪ੍ਰਧਾਨ ਕੌਰ ਸਿੰਘ ਸੋਹੀ ਦੀ ਪ੍ਰਧਾਨਗੀ ਹੇਠ ਇਥੇ ਹਿੰਮਤ ਸਿੰਘ ਧਰਮਸ਼ਾਲਾ ਵਿੱਚ ਹੋਈ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਬਿਜਲੀ ਬਿੱਲ 2022 ਰਾਹੀਂ 8 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਬਿਜਲੀ ਖੇਤਰ ਦੇ ਵੰਡ ਸਿਸਟਮ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਗਿਆ। ਇਸ ਮੌਕੇ ਸੂਬਾ ਆਗੂ ਗੁਰਚਰਨ ਸਿੰਘ ਬਰੇਟਾ, ਬਲਜਿੰਦਰ ਸਿੰਘ ਫਾਜ਼ਿਲਕਾ ਅਤੇ ਫਲਜੀਤ ਸਿੰਘ ਨੇ ਕਿਹਾ ਕਿ ਕਾਰਪੋਰੇਟ ਵਿਕਾਸ ਮਾਡਲ ਨੇ ਦੁਨੀਆਂ ਅੰਦਰ ਆਰਥਿਕ ਨਾ ਬਰਾਬਰੀ ਅਤੇ ਬੇਇਨਸਾਫ਼ੀ ਵਾਲਾ ਅਜਿਹਾ ਮਾਹੌਲ ਸਿਰਜ ਦਿੱਤਾ ਹੈ ਜੋ ਵਾਤਾਵਰਨ ਵਿਰੋਧੀ ਤੇ ਸਮਾਜਿਕ ਬੇਇਨਸਾਫ਼ੀ ਵਾਲਾ ਹੈ। ਉਨ੍ਹਾਂ ਬਿਜਲੀ ਖੇਤਰ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ।