ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਮਾਰਚ
ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਚੰਡੀਗੜ੍ਹ ਵਿੱਚ ਡੈਪੂਟੇਸ਼ਨ ’ਤੇ ਕੰਮ ਕਰਦੇ 112 ਡਾਕਟਰਾਂ ਨੂੰ ਵਾਪਸ ਪਿੱਤਰੀ ਰਾਜ ਭੇਜ ਕੇ ਹੋਰ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਡਾਕਟਰ ਡੈਪੂਟੇਸ਼ਨ ’ਤੇ ਸੱਦਣ ਦੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਉਨ੍ਹਾਂ ਇਸ ਨੂੰ ਚੰਡੀਗੜ੍ਹ ਪ੍ਰਸ਼ਾਸਨ ’ਚੋਂ ਪੰਜਾਬ ਦੀ ਹਿੱਸੇਦਾਰੀ ਘਟਾਉਣ ਦੀ ਸਾਜ਼ਿਸ਼ ਕਰਾਰ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਕੋਲ ਇਹ ਮਾਮਲਾ ਚੁੱਕਣ ਦਾ ਐਲਾਨ ਕੀਤਾ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਟੀ ਚੰਡੀਗੜ੍ਹ ਦੇ ਅਫਸਰਾਂ ਨੇ ਪੰਜਾਬ ਦੇ 112 ਡਾਕਟਰਾਂ ਨੂੰ ਵਾਪਸ ਭੇਜ ਕੇ ਉਨ੍ਹਾਂ ਦੀ ਥਾਂ ਹਰਿਆਣਾ, ਹਿਮਾਚਲ ਪ੍ਰਦੇਸ਼, ਕੇਂਦਰ ਸਰਕਾਰ ਤੇ ਹੋਰ ਕੇਂਦਰ ਸ਼ਾਸਤ ਰਾਜਾਂ ਤੋਂ ਡਾਕਟਰ ਡੈਪੂਟੇਸ਼ਨ ’ਤੇ ਸੱਦਣ ਲਈ ਸਾਜ਼ਿਸ਼ ਰਚੀ ਹੈ। ਇਹ ਪੰਜਾਬ ਪੁਨਰਗਠਨ ਐਕਟ ਦੀ ਉਲੰਘਣਾ ਹੈ, ਜਿਸ ਵਿਚ ਦਰਜ ਹੈ ਕਿ ਚੰਡੀਗੜ੍ਹ ਵਾਸਤੇ ਪੰਜਾਬ ਤੇ ਹਰਿਆਣਾ ਤੋਂ ਮੁਲਾਜ਼ਮ 60 ਦੇ ਮੁਕਾਬਲੇ 40 ਦੇ ਅਨੁਪਾਤ ਨਾਲ ਲਗਾਏ ਜਾਣਗੇ