DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਵਿਰੋਧੀ ਧਿਰ ਵੱਲੋਂ ਕੰਮ ਰੋਕੂ ਮਤਾ ਰੱਦ ਹੋਣ ’ਤੇ ਸਦਨ ’ਚੋਂ ਵਾਕਆਊਟ

ਸਰਕਾਰ ਖ਼ਿਲਾਫ਼ ਮੁਜ਼ਾਹਰਾ; ਸੁਰੱਖਿਆ ਮੁਲਾਜ਼ਮਾਂ ’ਤੇ ਖਿੱਚ-ਧੂਹ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਵਿਧਾਨ ਸਭਾ ਦੇ ਬਾਹਰ ਮੁਜ਼ਾਹਰਾ ਕਰਦੇ ਹੋਏ ਕਾਂਗਰਸੀ ਵਿਧਾਇਕ।
Advertisement

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਵੀ ਕਾਂਗਰਸੀ ਵਿਧਾਇਕ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਪਹੁੰਚੇ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਮੁੱਖ ਮੰਤਰੀ ਦੇ ਬਾਈਕਾਟ ਦੀਆਂ ਤਖ਼ਤੀਆਂ ਹੱਥਾਂ ਵਿੱਚ ਲੈ ਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਵਿਧਾਨ ਸਭਾ ਵਿੱਚ ਦਾਖ਼ਲ ਹੋਣ ਸਮੇਂ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤਖ਼ਤੀਆਂ ਅੰਦਰ ਲਿਜਾਣ ਤੋਂ ਰੋਕਿਆ ਤਾਂ ਕਾਂਗਰਸੀ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਸੁਰੱਖਿਆ ਮੁਲਾਜ਼ਮਾਂ ਅਤੇ ਕਾਂਗਰਸੀ ਵਿਧਾਇਕਾਂ ਵਿਚਕਾਰ ਮਾਮੂਲੀ ਤਕਰਾਰ ਹੋਈ।

ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲੰਘੇ ਦਿਨ ਵਿਧਾਨ ਸਭਾ ਵਿੱਚ ਦਿੱਤੇ ਕੰਮ ਰੋਕੂ ਮਤੇ ’ਤੇ ਕੋਈ ਫ਼ੈਸਲਾ ਨਾ ਲਏ ਜਾਣ ਦਾ ਮੁੱਦਾ ਚੁੱਕਿਆ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਸੁਰੱਖਿਆ ਮੁਲਾਜ਼ਮਾਂ ’ਤੇ ਖਿੱਚ-ਧੂਹ ਕਰਨ ਦੇ ਦੋਸ਼ ਲਾਏ ਅਤੇ ਵਿਧਾਨ ਸਭਾ ਦੇ ਵੈੱਲ ਵਿੱਚ ਪਹੁੰਚ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ’ਤੇ ਚਰਚਾ ਕਰਾਉਣ ਲਈ ਲਿਆਂਦੇ ਕੰਮ ਰੋਕੂ ਮਤੇ ਨੂੰ ਅਸਵੀਕਾਰ ਕਰ ਦਿੱਤਾ, ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦਿਆਂ ਵਿਧਾਨ ਸਭਾ ਦਾ ਵਾਕਆਊਟ ਕਰ ਦਿੱਤਾ। ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਵੀ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਗੈਂਗਸਟਰ ਬਿਨਾਂ ਕਿਸੇ ਡਰ-ਭੈਅ ਤੋਂ ਫਿਰੌਤੀਆਂ ਮੰਗ ਰਹੇ ਹਨ। ਇਸ ਤੋਂ ਇਲਾਵਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਮੁਲਾਜ਼ਮਾਂ ਨੂੰ ਡੀ ਏ ਨਹੀਂ ਦਿੱਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਸੜਕ ਤੋਂ ਵਿਧਾਨ ਸਭਾ ਤੱਕ ਲੋਕਾਂ ਦੇ ਮੁੱਦੇ ਚੁੱਕਦੀ ਰਹੇਗੀ।

Advertisement

Advertisement
Advertisement
×