ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੱਗ ਕਾਰਨ ਔਰਬਿਟ ਬੱਸ ਸੜ ਕੇ ਸੁਆਹ

ਅੱਜ ਬਾਅਦ ਦੁਪਹਿਰ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਪਿੰਡ ਚੰਨੋਂ ਨੇੜੇ ਔਰਬਿਟ ਬੱਸ ਨੂੰ ਕਿਸੇ ਤਕਨੀਕੀ ਨੁਕਸ ਕਾਰਨ ਅੱਗ ਲੱਗ ਗਈ, ਜਿਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਗਈ। ਇਸੇ ਦੌਰਾਨ ਬੱਸ ਵਿੱਚ ਸਫ਼ਰ ਕਰ ਰਹੀਆਂ ਸਵਾਰੀਆਂ ਦਾ ਬਚਾਅ ਹੋ...
ਪਿੰਡ ਚੰਨੋ ਨੇੜੇ ਅੱਗ ਕਾਰਨ ਸੜ ਕੇ ਸੁਆਹ ਹੋਈ ਬੱਸ।
Advertisement

ਅੱਜ ਬਾਅਦ ਦੁਪਹਿਰ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਪਿੰਡ ਚੰਨੋਂ ਨੇੜੇ ਔਰਬਿਟ ਬੱਸ ਨੂੰ ਕਿਸੇ ਤਕਨੀਕੀ ਨੁਕਸ ਕਾਰਨ ਅੱਗ ਲੱਗ ਗਈ, ਜਿਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਗਈ। ਇਸੇ ਦੌਰਾਨ ਬੱਸ ਵਿੱਚ ਸਫ਼ਰ ਕਰ ਰਹੀਆਂ ਸਵਾਰੀਆਂ ਦਾ ਬਚਾਅ ਹੋ ਗਿਆ। ਇਸ ਸਬੰਧੀ ਬੱਸ ਦੇ ਡਰਾਈਵਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਬੱਸ ਚੰਡੀਗੜ੍ਹ ਤੋਂ ਬਠਿੰਡਾ ਨੂੰ ਜਾ ਰਹੀ ਸੀ, ਜਦੋਂ ਇਹ ਚੰਨੋਂ ਨੇੜੇ ਪਹੁੰਚੀ ਤਾਂ ਬੱਸ ਦੇ ਪਿਛਲੇ ਪਾਸਿਓਂ ਕਿਸੇ ਚੀਜ਼ ਦੇ ਸੜਨ ਦੀ ਬਦਬੂ ਆਉਣ ਲੱਗੀ। ਬੱਸ ਨੂੰ ਢਾਬੇ ਨੇੜੇ ਰੋਕ ਕੇ ਦੇਖਿਆ ਤਾਂ ਬੱਸ ਦੇ ਹੇਠਲੇ ਹਿੱਸੇ ਨੂੰ ਅੱਗ ਲੱਗ ਰਹੀ ਸੀ। ਉਨ੍ਹਾਂ ਨੇ ਸਵਾਰੀਆਂ ਨੂੰ ਤੁਰੰਤ ਬਾਹਰ ਕੱਢਿਆ ਤੇ ਫੋਨ ਕਰਕੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ ਪਰ ਉਸ ਸਮੇਂ ਤੱਕ ਬੱਸ ਸੜ ਚੁੱਕੀ ਸੀ। ਡਰਾਈਵਰ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਹੋ ਸਕਦੀ ਹੈ।

Advertisement
Advertisement
Show comments