ਪੰਜਾਬ ’ਚ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਟਾਸਕ ਫੋਰਸ ਤੇ ਨੋਡਲ ਅਫ਼ਸਰ ਲਗਾਉਣ ਦੇ ਆਦੇਸ਼

ਪੰਜਾਬ ’ਚ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਟਾਸਕ ਫੋਰਸ ਤੇ ਨੋਡਲ ਅਫ਼ਸਰ ਲਗਾਉਣ ਦੇ ਆਦੇਸ਼

ਪੰਜਾਬੀ ਟ੍ਰਿਬਿਊਨ ਵੈੱਬ ਡੈੇੱਸਕ

ਚੰਡੀਗੜ੍ਹ, 10 ਸਤੰਬਰ

ਸੂਬੇ ਵਿੱਚ ਝੋਨੇ ਦੀ ਵਢਾਈ ਦੀ ਸ਼ੁਰੂਆਤ ਤੋਂ ਪਹਿਲਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧਾਂ ਤਹਿਤ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਲਾਲ ਸ਼੍ਰੇਣੀ ਵਾਲੇ ਦਸ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ 4000 ਤੋਂ ਵੱਧ ਮਾਮਲੇ ਸਾਹਮਣੇ ਆਏ ਸਨ, ਵਿੱਚ ਵਿਸ਼ੇਸ਼ ਟਾਸਕ ਫੋਰਸ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਸਬੰਧੀ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਾਹ ਦੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਵਾਸਤੇ ਪਿੰਡ, ਕਲੱਸਟਰ, ਤਹਿਸੀਲ ਤੇ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ। ਪਰਾਲੀ ਸਾੜਨ ਨੂੰ ਰੋਕਣ ਲਈ ਕੀਤੀਆਂ ਗਈਆਂ ਤਿਆਰੀਆਂ ਅਤੇ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਬੁਲਾਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾਵਾਂ ਵਿੱਚ ਰੱਖੇ ਪਸ਼ੂਆਂ ਲਈ ਝੋਨੇ ਦੀ ਪਰਾਲੀ ਨੂੰ ਚਾਰੇ ਵਜੋਂ ਵਰਤਣ ਦੇ ਢੰਗ ਤਰੀਕੇ ਤਲਾਸ਼ਣ ਲਈ ਕਿਹਾ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਪਰਾਲੀ ਦੇ ਭੰਡਾਰਨ ਲਈ ਵਿਸਤ੍ਰਿਤ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐਸਸੀ) ਤੋਂ ਐਂਡਰਾਇਡ ਅਤੇ ਆਈਓਐਸ ਪਲੇਟਫਾਰਮਾਂ ਲਈ ਮੋਬਾਈਲ ਐਪ ਤਿਆਰ ਕਰਵਾਈ ਗਈ ਹੈ, ਜਿਸ ਨੂੰ 15 ਸਤੰਬਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਇਸ ਵਿੱਚ ਮੁਕੰਮਲ ਰਿਪੋਰਟਿੰਗ ਅਤੇ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਹਰੇਕ ਘਟਨਾ ’ਤੇ ਕੀਤੀ ਗਈ ਕਾਰਵਾਈ ਲਈ ਵੱਖ-ਵੱਖ ਅਧਿਕਾਰੀਆਂ ਨੂੰ ਭੂਮਿਕਾ ਆਧਾਰਤ ਲੌਗਇਨ (ਪਿੰਡ, ਕਲੱਸਟਰ, ਸਬ ਡਿਵੀਜ਼ਨ ਅਤੇ ਜ਼ਿਲ੍ਹਾ ਪੱਧਰ) ਦਿੱਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਸ਼ਿਕਾਇਤਾਂ/ਜਾਣਕਾਰੀ ਪ੍ਰਾਪਤ ਕਰਨ ਲਈ ਪੀ.ਪੀ.ਸੀ.ਬੀ. ਵੱਲੋਂ 15 ਸਤੰਬਰ ਤੱਕ ਵਟਸਐਪ ਕਾਲ ਸੈਂਟਰ ਵੀ ਚਾਲੂ ਕਰ ਦਿੱਤਾ ਜਾਵੇਗਾ।

ਲਾਲ ਸ਼੍ਰੇਣੀ ਵਾਲੇ ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਗਾ, ਮੁਕਤਸਰ, ਪਟਿਆਲਾ, ਮਾਨਸਾ, ਤਰਨ-ਤਾਰਨ, ਬਰਨਾਲਾ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰਾਂ ਨੂੰ ਰੋਕਥਾਮ ਉਪਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਤਾਇਨਾਤ ਕਰਨ ਲਈ ਕਿਹਾ ਗਿਆ ਹੈ।

ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਝੋਨੇ ਦੇ ਮੌਜੂਦਾ ਸੀਜ਼ਨ ਲਈ ਪਿੰਡ ਪੱਧਰ ’ਤੇ 8000 ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾ ਰਹੇ ਹਨ।

ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ “ਫ਼ਸਲੀ ਰਹਿੰਦ-ਖੂੰਹਦ ਦੇ ਖੇਤ ਵਿੱਚ ਢੁਕਵੇਂ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਤ ਕਰਨ’ ਅਤੇ “ਖੇਤੀਬਾੜੀ ਮਸ਼ੀਨੀਕਰਨ ’ਤੇ ਸਬ ਮਿਸ਼ਨ (ਐਸ.ਐਮ.ਏ.ਐਮ.)’’ ਅਧੀਨ ਆਧੁਨਿਕ ਮਸ਼ੀਨਰੀ ਖਰੀਦੀ ਗਈ ਹੈ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਵਿਜੇ ਕੁਮਾਰ ਜੰਜੂਆ, ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All