ਚੰਡੀਗੜ੍ਹ: ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਬਠਿੰਡਾ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਆਈਪੀਡੀ (ਇਨ ਪੇਸ਼ੈਂਟ ਡਿਪਾਰਟਮੈਂਟ) ਸੇਵਾਵਾਂ ਸਤੰਬਰ ਦੇ ਅੰਤ ਤੱਕ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਉਨ੍ਹਾਂ ਅਗਲੇ ਸਾਲ ਅਕਤੂਬਰ ਤੱਕ ਸੰਗਰੂਰ ਵਿੱਚ ਉਸਾਰੀ ਅਧੀਨ ਪੀਜੀਆਈ ਸੈਟੇਲਾਈਟ ਸੈਂਟਰ ਵੀ ਕਾਰਜਸ਼ੀਲ ਕਰਨ ਲਈ ਕਿਹਾ ਹੈ। ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਫਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਨਿਰਮਾਣ ਕਾਰਜ 39 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਬਠਿੰਡਾ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (925 ਕਰੋੜ ਰੁਪਏ) ਅਤੇ ਸੰਗਰੂਰ ਵਿੱਚ ਸੈਟੇਲਾਈਟ ਸੈਂਟਰ ਪੀਜੀਆਈ ਚੰਡੀਗੜ੍ਹ (178 ਕਰੋੜ ਰੁਪਏ) ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ। -ਟਨਸ