ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਈ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀਐੱਸਪੀਸੀਐਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚੋਂ ਵਸੂਲੀ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਸੀ.ਆਰ.ਏ. 293/19, 294/19, 295/19 ਅਤੇ 296/19 ਦੇ ਤਹਿਤ ਜੁਲਾਈ 17, 2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ ਜਾਣ ਤੋਂ ਬਾਅਦ ਉਨ੍ਹਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚੋਂ ਰਿਕਵਰੀ ਨੂੰ ਰੋਕਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀ.ਆਰ.ਏ. 293/19, 294/19, 295/19 ਅਤੇ 296/19 ਤਹਿਤ ਜੁਲਾਈ 17, 2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।