ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਮੰਗਾਂ ਪੂਰੀਆਂ ਕਰਨ ਦੇ ਹੁਕਮ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ‘ਫਰੀਡਮ ਫਾਈਟਰਜ, ਉੱਤਰਾਧਿਕਾਰੀ ਸੰਸਥਾ ਪੰਜਾਬ’ ਦੇ ਆਗੂਆਂ ਨਾਲ ਮੀਟਿੰਗ ਕੀਤੀ। ਜਥੇਬੰਦੀ ਨੇ ਵਿੱਤ ਮੰਤਰੀ ਮੂਹਰੇ ਆਪਣੀਆਂ ਮੰਗਾਂ ਨੂੰ ਰੱਖਿਆ। ਵਿੱਤ ਮੰਤਰੀ ਨੇ ਜਥੇਬੰਦੀ ਦੇ ਆਗੂਆਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ...
Advertisement
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ‘ਫਰੀਡਮ ਫਾਈਟਰਜ, ਉੱਤਰਾਧਿਕਾਰੀ ਸੰਸਥਾ ਪੰਜਾਬ’ ਦੇ ਆਗੂਆਂ ਨਾਲ ਮੀਟਿੰਗ ਕੀਤੀ। ਜਥੇਬੰਦੀ ਨੇ ਵਿੱਤ ਮੰਤਰੀ ਮੂਹਰੇ ਆਪਣੀਆਂ ਮੰਗਾਂ ਨੂੰ ਰੱਖਿਆ। ਵਿੱਤ ਮੰਤਰੀ ਨੇ ਜਥੇਬੰਦੀ ਦੇ ਆਗੂਆਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਵਿੱਤ ਮੰਤਰੀ ਨੇ ਸੁਤੰਤਰਤਾ ਸੰਗਰਾਮੀ ਵਿਭਾਗ ਨੂੰ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਕਰਨ ਲਈ ਨਿਰਦੇਸ਼ ਦਿੱਤੇ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਮੋਢੇ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀ ਵਿਰਾਸਤ ਦਾ ਸਨਮਾਨ ਕਰਨਾ ਸਾਡਾ ਫ਼ਰਜ਼ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਮਾਨਸਾ, ਜਨਰਲ ਸਕੱਤਰ ਰਵਿੰਦਰ ਸਿੰਘ ਨੰਗਲਾ ਬਠਿੰਡਾ ਤੇ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਬਰਨਾਲਾ ਮੌਜੂਦ ਰਹੇ।
Advertisement
Advertisement
×