ਬਠਿੰਡਾ ਸਥਿਤ ਏਮਜ਼ ’ਚ ਆਈਪੀਡੀ ਸੇਵਾਵਾਂ ਸਤੰਬਰ ਦੇ ਅੰਤ ਤੱਕ ਸ਼ੁਰੂ ਕਰਨ ਦੇ ਆਦੇਸ਼

ਬਠਿੰਡਾ ਸਥਿਤ ਏਮਜ਼ ’ਚ ਆਈਪੀਡੀ ਸੇਵਾਵਾਂ ਸਤੰਬਰ ਦੇ ਅੰਤ ਤੱਕ ਸ਼ੁਰੂ ਕਰਨ ਦੇ ਆਦੇਸ਼

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 3 ਸਤੰਬਰ

ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਬਠਿੰਡਾ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਆਈਪੀਡੀ (ਇਨ ਪੇਸ਼ੈਂਟ ਡਿਪਾਰਟਮੈਂਟ) ਸੇਵਾਵਾਂ ਸਤੰਬਰ ਦੇ ਅੰਤ ਤੱਕ ਸ਼ੁਰੂ ਕਰਨ ਤੋਂ ਇਲਾਵਾ ਅਗਲੇ ਸਾਲ ਅਕਤੂਬਰ ਤੱਕ ਸੰਗਰੂਰ ਵਿੱਚ ਉਸਾਰੀ ਅਧੀਨ ਪੀਜੀਆਈ ਸੈਟੇਲਾਈਟ ਸੈਂਟਰ ਨੂੰ ਚਲਾਉਣ ਦੇ ਨਿਰਦੇਸ਼ ਦਿੱਤੇ। ਇਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਗਿਆ ਕਿ ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨਿਰਮਾਣ ਸ਼ੁਰੂ ਹੋ ਚੁੱਕਿਆ ਹੈ ਤੇ ਇਹ ਕੰਮ 39 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਪਿਛਲੇ ਹਫ਼ਤੇ ਸੂਬੇ ਵਿੱਚ ਕੋਵਿਡ ਪਾਜ਼ੇਟਿਵਿਟੀ ਦਰ 0.1 ਫ਼ੀਸਦ `ਤੇ ਸਥਿਰ ਰਹਿਣ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਵੱਡੇ ਪੱਧਰ ‘ਤੇ ਜਾਂਚ ਅਤੇ ਸੰਪਰਕ ਟਰੇਸਿੰਗ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਸ੍ਰੀਮਤੀ ਮਹਾਜਨ ਨੇ 31 ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਵੀ ਕੀਤੀ, ਜਿਸ ਵਿੱਚ ਭਾਰਤੀ ਰੇਲਵੇ, ਭਾਰਤੀ ਕੌਮੀ ਰਾਜਮਾਰਗ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ -ਵੱਖ ਰੇਲਵੇ ਲਾਈਨਾਂ ਅਤੇ ਸੜਕੀ ਪ੍ਰਾਜੈਕਟਾਂ ਤੋਂ ਇਲਾਵਾ ਰੋਪੜ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਅੰਮ੍ਰਿਤਸਰ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਬਠਿੰਡਾ ਵਿੱਚ ਏਮਜ਼, ਸੰਗਰੂਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਵਿੱਚ ਈਥਾਨੋਲ ਬਾਇਓ-ਰਿਫਾਇਨਰੀ ਪ੍ਰਾਜੈਕਟ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 13315 ਕਰੋੜ ਰੁਪਏ ਦੀ ਲਾਗਤ ਨਾਲ 19 ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ। ਇਸ ਤੋਂ ਇਲਾਵਾ ਐਨਐਚ -354 ਦੇ ਖੇਮਕਰਨ ਤੋਂ ਅੰਮ੍ਰਿਤਸਰ ਬਾਈਪਾਸ ਦੀ ਸ਼ੁਰੂਆਤ ਤੱਕ ਦੇ ਸੈਕਸ਼ਨ ਦਾ ਨਵੀਨੀਕਰਨ ਅਤੇ ਸੁਧਾਰ (196 ਕਰੋੜ ਰੁਪਏ), ਰਾਮਦਾਸ ਤੋਂ ਗੁਰਦਾਸਪੁਰ ਸਮੇਤ ਕਰਤਾਰਪੁਰ ਸਾਹਿਬ ਕੌਰੀਡੋਰ (219 ਕਰੋੜ ਰੁਪਏ), ਐਨਐਚ-254 ਦੇ ਮੁੱਦਕੀ-ਜਵਾਹਰ ਸਿੰਘ ਵਾਲਾ ਸੈਕਸ਼ਨ (173-ਕਰੋੜ ਰੁਪਏ) ਨੂੰ ਪੇਵਡ ਸ਼ੋਲਡਰ ਨਾਲ ਦੋ ਮਾਰਗੀ ਕਰਨ , ਐਨਐਚ -354 ਈ ਦੇ ਅਬੋਹਰ-ਸੀਤੋ ਗੁੰਨੋ-ਡੱਬਵਾਲੀ ਸੈਕਸ਼ਨ (322-ਕਰੋੜ ਰੁਪਏ), ਐਨਐਚ -703 ਬੀ ਦੇ ਮੱਖੂ- ਹਰੀਕੇ-ਖਾਲੜਾ ਸੈਕਸ਼ਨ (294-ਕਰੋੜ ਰੁਪਏ), ਟੋਹਾਣਾ (ਹਰਿਆਣਾ) ਪੰਜਾਬ/ਹਰਿਆਣਾ ਬਾਰਡਰ ਤੋਂ ਮੂਨਕ-ਜਾਖਲ-ਬੁਢਲਾਡਾ-ਭੀਖੀ ਤੱਕ ਐਨਐਚ-148 ਬੀ (342-ਕਰੋੜ ਰੁਪਏ) ਨੂੰ ਚੌੜਾ ਕਰਨ ਅਤੇ ਪੇਵਡ ਸ਼ੋਲਡਰ ਬਣਾਉਣ, ਹਰੀਕੇ-ਜ਼ੀਰਾ (892 ਕਰੋੜ ਰੁਪਏ) ਦੇ ਨਾਲ ਪੇਵ ਸ਼ੋਲਡਰ ਬਣਾਉਣ ਤੋਂ ਇਲਾਵਾ ਮੌਜੂਦਾ ਦੋ ਮਾਰਗੀ ਕੈਰੇਜਵੇਅ ਨੂੰ ਚਹੁੰ ਮਾਰਗੀ ਕਰਨ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਮੰਗਦਿਆਂ ਰੇਲਵੇ ਲਾਈਨ ਪ੍ਰਾਜੈਕਟਾਂ ਲਈ ਚੱਲ ਰਹੀ ਜ਼ਮੀਨ ਗ੍ਰਹਿਣ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਕਿਹਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All