ਨਵੀਂ ਦਿੱਲੀ, 8 ਦਸੰਬਰ
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਪੰਜਾਬ ਵਿੱਚ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ 50 ਕਿਲੋਮੀਟਰ ਤੱਕ ਵਧਾਉਣ ਵਾਲੇ ਆਰਡੀਨੈਂਸ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਸੰਘੀ ਢਾਂਚੇ ‘ਤੇ ਹਮਲਾ ਹੈ। ਉਨ੍ਹਾਂ ਸਦਨ ਵਿੱਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਇਆ। ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਤਿਵਾੜੀ ਨੇ ਕਿਹਾ, ‘11 ਅਕਤੂਬਰ 2021 ਨੂੰ ਕੇਂਦਰ ਸਰਕਾਰ ਵੱਲੋਂ ਆਰਡੀਨੈਂਸ ਜਾਰੀ ਕੀਤਾ ਗਿਆ ਸੀ। ਇਹ ਬੀਐੱਸਐੱਫ ਨਾਲ ਸਬੰਧਤ ਕਾਨੂੰਨ ਦੇ ਖ਼ਿਲਾਫ਼ ਹੈ। ਪੰਜਾਬ ਭੂਗੋਲਿਕ ਤੌਰ ‘ਤੇ ਛੋਟਾ ਸੂਬਾ ਹੈ। ਇਸ ਤਰ੍ਹਾਂ ਜਦੋਂ 50 ਕਿਲੋਮੀਟਰ ਦੀ ਗੱਲ ਕਰੀਏ ਤਾਂ ਅੱਧਾ ਪੰਜਾਬ ਇਸ ਦੇ ਘੇਰੇ ‘ਚ ਆਉਂਦਾ ਹੈ। ਇਹ ਆਰਡੀਨੈਂਸ ਸੰਘੀ ਢਾਂਚੇ ‘ਤੇ ਹਮਲਾ ਹੈ। ਇਸ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।’