ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 20 ਸਤੰਬਰ
ਇਥੇ ਨਿਮਰਤਾ ਦੇ ਪੁੰਜ ਭਾਈ ਘਨ੍ਹੱਈਆ ਜੀ ਦੀ ਯਾਦ ਵਿੱਚ ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਬਣੇ ਹੋਏ ਸੇਵਾ ਅਸਥਾਨ ਭਾਈ ਘਨ੍ਹੱਈਆ ਜੀ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਅੱਜ ਸਵੇਰੇ ਜਿੱਥੇ ਸਭ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਡੇਰੇ ਦੇ ਮੁਖੀ ਬਾਬਾ ਦਿਲਬਾਗ ਸਿੰਘ ਨੇ ਕਿਹਾ ਕਿ ਇਸ ਅਸਥਾਨ ਤੇ ਵੱਡਾ ਸਮਾਗਮ 21, 22 ਅਤੇ 23 ਅਕਤੂਬਰ ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸੰਤ ਮਹਾਪੁਰਸ਼ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।