ਪੱਤਰ ਪ੍ਰੇਰਕ
ਭੁਲੱਥ, 7 ਫਰਵਰੀ
ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਵੱਖ-ਵੱਖ ਪਿੰਡਾਂ ਸੰਗੋਜਲਾ, ਮੰਡ ਸੰਗੋਜਲਾ, ਜਾਤੀਕੇ, ਫਤਹਿਪੁਰ, ਪੱਡੇ ਬੇਟ ਅਤੇ ਭੁੱਲਰ ਬੇਟ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਭੁਲੱਥ ਉਨ੍ਹਾਂ ਦਾ ਪਰਿਵਾਰ ਹੈ। ਇਸ ਨੂੰ ਬੁਲੰਦੀਆਂ ਤੱਕ ਲਿਜਾਣ ਲਈ ਉਹ ਹਮੇਸ਼ਾ ਵਚਨਬੱਧ ਰਹਿਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਵੱਲੋਂ ਮਿਲੇ ਮਾਣ-ਸਨਮਾਨ ਲਈ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਰਿਣੀ ਰਹੇਗਾ ਹੈ। ਇਸ ਮੌਕੇ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੇ ਵਾਸੀਆਂ ਨੇ ਹਾਂ-ਪੱਖੀ ਹੁੰਗਾਰਾ ਦਿੰਦਿਆਂ ਵਿਸ਼ਵਾਸ ਦਿਵਾਇਆ ਹੈ ਕਿ 20 ਫਰਵਰੀ ਨੂੰ ਉਹ ਅਕਾਲੀ-ਬਸਪਾ ਦੇ ਹੱਕ ਵਿੱਚ ਮੋਹਰ ਲਗਾ ਕੇ ਹਲਕੇ ਦੇ ਵਿਕਾਸ ਵਿੱਚ ਬਣਦਾ ਯੋਗਦਾਨ ਪਾਉਣਗੇ।