DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਡੀਆਂ ਸੰਸਥਾਵਾਂ ‘ਅੰਦਰ ਬੈਠਿਆਂ’ ਨੇ ਤਬਾਹ ਕੀਤੀਆਂ: ਹਰਪ੍ਰੀਤ ਸਿੰਘ

ਅਕਾਲ ਤਖ਼ਤ ਤੋਂ ਭਗੌਡ਼ੇ ਅੱਜ ਵੀ ਸੰਗਤ ਨੂੰ ਗੁਮਰਾਹ ਕਰ ਰਹੇ ਨੇ: ਵਡਾਲਾ

  • fb
  • twitter
  • whatsapp
  • whatsapp
featured-img featured-img
ਪ੍ਰਤਾਪਪੁਰਾ ਵਿੱਚ ਰੈਲੀ ਦੌਰਾਨ ਮੰਚ ’ਤੇ ਹਾਜ਼ਰ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ। -ਫੋਟੋ: ਮਲਕੀਅਤ ਸਿੰਘ
Advertisement

ਹਤਿੰਦਰ ਮਹਿਤਾ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਪ੍ਰਤਾਪਪੁਰਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੀਆਂ ਸੰਸਥਾਵਾਂ ਨੂੰ ਬਾਹਰੋਂ ਨਹੀਂ ਅੰਦਰ ਬੈਠੇ ਲੋਕਾਂ ਨੇ ਤਬਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਸੀ। ਇਸ ਸੰਸਥਾ ਦਾ ਪ੍ਰਧਾਨ ਅੱਜ ਕਹਿ ਰਿਹਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹੈ।

Advertisement

ਅਜਿਹੇ ਸਿਪਾਹੀ ਦੀ ਅਗਵਾਈ ਵਿੱਚ ਘਪਲੇ ਹੋ ਰਹੇ ਹਨ ਪਰ ਉਹ ਕੁਝ ਵੀ ਨਹੀਂ ਕਰ ਪਾ ਰਿਹਾ। ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਉੱਤੇ ਲੱਗ ਰਹੇ ਇਲਜ਼ਾਮਾਂ ਦੀ ਪੁਸ਼ਟੀ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਸੀ ਕਿ ਇਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਂਦੀ। ਇਸ ਦੇ ਉਲਟ ਕਮੇਟੀ ਪ੍ਰਧਾਨ ਨੇ ਉਨ੍ਹਾਂ ਨੂੰ ਹੀ ਨੋਟਿਸ ਭੇਜ ਕੇ ਸਬੂਤ ਦੇਣ ਲਈ ਕਹਿ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐੱਸ ਜੀ ਪੀ ਸੀ ਦਾ ਮੁੱਖ ਸਕੱਤਰ ਤਾਂ ਇਹ ਕਹਿ ਰਿਹਾ ਹੈ ਕਿ ਹੈੱਡ ਗ੍ਰੰਥੀ ਏਜੰਸੀਆਂ ਦੇ ਕਹੇ ’ਤੇ ਬੋਲ ਰਹੇ ਹਨ।

Advertisement

ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਲੋਕ ਆਪ ਮੁਹਾਰੇ ਜੁੜੇ ਹਨ ਜਦੋਂਕਿ ਇੱਕ ਧੜਾ ਆਪਣੀਆਂ ਰੈਲੀਆਂ ਦੇ ਲਾਲਚ ’ਚ ਇਕੱਠ ਕਰ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਉਹ ਅਕਾਲ ਤਖ਼ਤ ਦੇ ਸਿਧਾਂਤ ’ਤੇ ਪਹਿਰਾ ਦੇਣ ਲਈ ਇਕੱਠੇ ਹੋਏ ਹਨ ਪਰ ਸਿਧਾਂਤ ਤੋਂ ਭਗੌੜੇ ਅਜੇ ਵੀ ਸੰਗਤ ਨੂੰ ਗੁਮਰਾਹ ਕਰ ਰਹੇ ਹਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਦਾ ਇਕੱਠ ਪੁਨਰ ਸੁਰਜੀਤ ਹੋਏ ਅਕਾਲੀ ਦਲ ਨੂੰ ਮਜ਼ਬੂਤੀ ਦੇਵੇਗਾ।

ਇਸ ਮੀਟਿੰਗ ਨੂੰ ਸਰਵਣ ਸਿੰਘ ਫਿਲੌਰ, ਮਹਿੰਦਰ ਸਿੰਘ ਹੁਸੈਨਪੁਰ, ਬੀਬੀ ਹਰਜੀਤ ਕੌਰ ਤਲਵੰਡੀ, ਜਰਨੈਲ ਸਿੰਘ ਗੜਦੀਵਾਲ ਆਦਿ ਨੇ ਵੀ ਸੰਬੋਧਨ ਕੀਤਾ।

Advertisement
×