ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੇਕਾਬੂ ਕਾਰ ਸਾਈਨ ਬੋਰਡ ’ਚ ਵੱਜੀ, ਦੋ ਨੌਜਵਾਨਾਂ ਦੀ ਮੌਤ

ਪੱਤਰ ਪ੍ਰੇਰਕ ਫਗਵਾੜਾ, 29 ਜੂਨ ਇੱਥੇ ਚਹੇੜੂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਥਾਣਾ ਸਦਰ ਦੇ ਜਾਂਚ ਅਧਿਕਾਰੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਿਤੇਸ਼ ਸੈਣੀ ਪੁੱਤਰ ਜਰਨੈਲ ਸਿੰਘ ਵਾਸੀ ਊਨਾ ਹਿਮਾਚਲ ਪ੍ਰਦੇਸ਼...
Advertisement

ਪੱਤਰ ਪ੍ਰੇਰਕ

ਫਗਵਾੜਾ, 29 ਜੂਨ

Advertisement

ਇੱਥੇ ਚਹੇੜੂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਥਾਣਾ ਸਦਰ ਦੇ ਜਾਂਚ ਅਧਿਕਾਰੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਿਤੇਸ਼ ਸੈਣੀ ਪੁੱਤਰ ਜਰਨੈਲ ਸਿੰਘ ਵਾਸੀ ਊਨਾ ਹਿਮਾਚਲ ਪ੍ਰਦੇਸ਼ ਅਤੇ ਰੌਬਿਨਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਹਰਨੂਵਾਲ ਗੁਰਦਾਸਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸਾਈਨ ਬੋਰਡ ਨਾਲ ਟਕਰਾ ਗਈ। ਇਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਇਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਇਸ ਸਬੰਧ ਵਿੱਚ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ਾਂ ਮ੍ਰਿਤਕਾਂ ਦੇ ਵਾਰਸਾਂ ਹਵਾਲੇ ਕਰ ਦਿੱਤੀਆਂ।

Advertisement