DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Outsourced Employees ਪੱਕੇ ਹੋਣ ਦਾ ਦਾਅਵਾ ਨਹੀਂ ਕਰ ਸਕਦੇ

Punjab and Haryana High Court ਨੇ ਸਿੰਗਲ ਜੱਜ ਦੇ ਫ਼ੈਸਲੇ ਖ਼ਿਲਾਫ਼ PRTC ਦੀਆਂ Appeals ਮਨਜ਼ੂਰ

  • fb
  • twitter
  • whatsapp
  • whatsapp
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਜਿਹੜੇ ਮੁਲਾਜ਼ਮ ਕਿਸੇ ਨਿੱਜੀ ਆਊਟਸੋਰਸਿੰਗ ਏਜੰਸੀ ਰਾਹੀਂ ਭਰਤੀ ਕੀਤੇ ਗਏ ਸਨ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ ਆਰ ਟੀ ਸੀ) ਵਿੱਚ ਤਾਇਨਾਤ ਸਨ, ਉਹ ਸਿਰਫ਼ ਕਾਰਪੋਰੇਸ਼ਨ ਵਿੱਚ ਆਪਣੀ ਲੰਬੀ ਸੇਵਾ ਦੇ ਆਧਾਰ ’ਤੇ ਰੈਗੂਲਰ (ਪੱਕੇ) ਹੋਣ ਦਾ ਦਾਅਵਾ ਨਹੀਂ ਕਰ ਸਕਦੇ, ਜਦੋਂ ਕਿ ਉਨ੍ਹਾਂ ਨੂੰ ਕਦੇ ਵੀ ਪੀ ਆਰ ਟੀ ਸੀ ਵੱਲੋਂ ਨਿਯੁਕਤ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਇਸ ਵੱਲੋਂ ਕੋਈ ਰੁਜ਼ਗਾਰ ਦਾ ਦਰਜਾ ਦਿੱਤਾ ਗਿਆ ਸੀ। ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਮਿੰਦਰਜੀਤ ਯਾਦਵ ਦੇ ਡਿਵੀਜ਼ਨ ਬੈਂਚ ਨੇ ਪੀ ਆਰ ਟੀ ਸੀ ਵੱਲੋਂ ਸਿੰਗਲ ਜੱਜ ਦੇ 22 ਅਪਰੈਲ ਦੇ ਉਸ ਹੁਕਮ ਵਿਰੁੱਧ ਦਾਇਰ ਚਾਰ ਅਪੀਲਾਂ ਨੂੰ ਮਨਜ਼ੂਰ ਕਰਦਿਆਂ ਇਹ ਫ਼ੈਸਲਾ ਸੁਣਾਇਆ, ਜਿਸ ਵਿੱਚ ਆਊਟਸੋਰਸਿੰਗ ਏਜੰਸੀ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਹੁਕਮ ਦਿੱਤੇ ਗਏ ਸਨ। ਬੈਂਚ ਨੇ ਸਿੰਗਲ ਜੱਜ ਦੇ ਹੁਕਮ ਨੂੰ ਰੱਦ ਕਰਦਿਆਂ ਰਿੱਟ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਮੁਲਾਜ਼ਮ ਪਹਿਲੇ ਦਿਨ ਤੋਂ ਹੀ ਕਿਸੇ ਨਿੱਜੀ ਏਜੰਸੀ ਰਾਹੀਂ ਕੰਮ ਕਰ ਰਹੇ ਸਨ।

Advertisement
Advertisement
×