ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਪਰੇਸ਼ਨ ਸੀਲ ਤਹਿਤ ਤਿੰਨ ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਜੂਨ ਪੰਜਾਬ ਪੁਲੀਸ ਵੱਲੋਂ ਅੱਜ ਵਿਸ਼ੇਸ਼ ਅਪਰੇਸ਼ਨ ‘ਓਪੀਐਸ ਸੀਲ-15’ ਚਲਾਇਆ ਗਿਆ। ਇਸ ਦੌਰਾਨ ਨਸ਼ਾ ਤਸਕਰੀ ’ਤੇ ਨਜ਼ਰ ਰੱਖਣ ਲਈ ਪੰਜਾਬ ਵਿੱਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ। ਵਿਸ਼ੇਸ਼ ਡੀਜੀਪੀ (ਕਾਨੂੰਨ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 20 ਜੂਨ

Advertisement

ਪੰਜਾਬ ਪੁਲੀਸ ਵੱਲੋਂ ਅੱਜ ਵਿਸ਼ੇਸ਼ ਅਪਰੇਸ਼ਨ ‘ਓਪੀਐਸ ਸੀਲ-15’ ਚਲਾਇਆ ਗਿਆ। ਇਸ ਦੌਰਾਨ ਨਸ਼ਾ ਤਸਕਰੀ ’ਤੇ ਨਜ਼ਰ ਰੱਖਣ ਲਈ ਪੰਜਾਬ ਵਿੱਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ। ਵਿਸ਼ੇਸ਼ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ 900 ਤੋਂ ਵੱਧ ਪੁਲੀਸ ਕਰਮਚਾਰੀਆਂ ਵੱਲੋਂ ਦਸ ਜ਼ਿਲ੍ਹਿਆਂ, ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 93 ਪ੍ਰਵੇਸ਼/ਐਗਜ਼ਿਟ ਪੁਆਇੰਟਾਂ ’ਤੇ ਨਾਕੇ ਲਾਏ ਗਏ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਰੂਪਨਗਰ, ਮੁਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਸਨ, ਜਿਨ੍ਹਾਂ ਵਿੱਚ 3180 ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 367 ਵਾਹਨਾਂ ਦੇ ਚਲਾਨ ਕੱਟੇ ਗਏ।

Advertisement