ਚੰਡੀਗੜ੍ਹ (ਟਨਸ): ਵਧੀਕ ਮੁੱਖ ਸਕੱਤਰ ਮਾਲ, ਪੰਜਾਬ ਰਵਨੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਪਹਿਲੀ ਜਨਵਰੀ, 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਸਰਕਾਰੀ ਜ਼ਮੀਨ ’ਤੇ ਕਾਸ਼ਤ ਕਰਨ ਅਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ। ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੋਵੇਗਾ। ਯੋਗ ਬਿਨੈਕਾਰ ਨੂੰ ਐਕਟ ਵਿੱਚ ਨਿਰਧਾਰਤ ਭੁਗਤਾਨ ਮਗਰੋਂ ਜ਼ਮੀਨ ਅਲਾਟ ਕਰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ, ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀ ਭਲਾਈ ਲਈ ‘ਦਿ ਪੰਜਾਬ ਅਲਾਟਮੈਂਟ ਆਫ਼ ਸਟੇਟ ਗਵਰਨਮੈਂਟ ਲੈਂਡ ਐਕਟ, 2021’ ਨੂੰ ਲਾਗੂ ਕੀਤਾ ਗਿਆ ਹੈ, ਜਿਸ ਅਨੁਸਾਰ ਅਜਿਹੇ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ ਅਰਜ਼ੀ ਦੇ ਸਕਦੇ ਹਨ। ਬਿਨੈ-ਪੱਤਰ ਨਾਲ ਕਬਜ਼ੇ ਅਤੇ ਜ਼ਮੀਨ ਦੀ ਕਾਸ਼ਤ ਸਬੰਧੀ ਕਬਜ਼ਾ ਦਰਸਾਉਂਦੀਆਂ ਮਾਲ ਰਿਕਾਰਡ ਦੀਆਂ ਕਾਪੀਆਂ ਸਮੇਤ 100 ਰੁਪਏ ਦੀ ਲੋੜੀਂਦੀ ਫ਼ੀਸ ਅਦਾ ਕਰ ਕੇ ਸਬੰਧਤ ਐੱਸਡੀਐੱਮ ਨੂੰ ਜਮ੍ਹਾਂ ਕਰਵਾਈ ਜਾ ਸਕਦੀ ਹੈ। ਬਿਨੈਕਾਰ ਅਧਿਕਾਰਤ ਵੈੱਬਸਾਈਟ https://revenue. punjab.gov.in ਤੋਂ ਵਧੇਰੇ ਜਾਣਕਾਰੀ ਹਾਸਲ ਕਰ ਸਕਦੇ ਹਨ।
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd