ਮਾਲੇਰਕੋਟਲਾ ਦੇ ਕਈ ਪਿੰਡਾਂ ਵਿੱਚ ਝੋਨੇ ਦੀ ਫਸਲ ਡੁੱਬੀ

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 12 ਜੁਲਾਈ

ਦੋ ਦਿਨ ਤੋਂ ਪੈ ਰਹੇ ਮੀਂਹ ਕਾਰਨ ਮਾਲੇਰਕੋਟਲਾ ਸਬ ਡਵੀਜ਼ਨ ਦੇ ਪਿੰਡ ਰਾਣਵਾਂ, ਸਰੌਦ, ਬਾਲੇਵਾਲ, ਚੁਪਕਾ, ਖਾਨਪੁਰ ਦੇ ਬਹੁਤ ਸਾਰੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਜੇਕਰ ਇੱਕ-ਅੱਧਾ ਦਿਨ ਮੀਂਹ ਹੋਰ ਜਾਰੀ ਰਿਹਾ ਤੇ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋ ਸਕੀ ਤਾਂ ਇਨ੍ਹਾਂ ਪਿੰਡਾਂ ਦੇ ਦਰਜਨਾਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਮਰ ਜਾਵੇਗੀ। ਪਿੰਡ ਰਾਣਵਾਂ ਦੇ ਕਿਸਾਨ ਬੇਅੰਤ ਸਿੰਘ, ਹਰਪ੍ਰੀਤ ਸਿੰਘ,ਹਰਵਿੰਦਰ ਸਿੰਘ,ਨਿਰਮਲ ਸਿੰਘ, ਕਰਮਜੀਤ ਸਿੰਘ, ਨਿਰਮਲ ਸਿੰਘ, ਸਰੌਦ ਦੇ ਕਿਸਾਨ ਮਨਜਿੰਦਰ ਸਿੰਘ,ਬਾਲੇਵਾਲ ਦੇ ਕਰਮਜੀਤ ਸਿੰਘ ਨੇ ਦੱਸਿਆ ਕਿ ਕਰੋਨਾ ਕਾਰਨ ਪਰਵਾਸੀ ਮਜ਼ਦੂਰਾਂ ਦੀ ਘੱਟ ਆਮਦ ਹੋਣ ਕਰਨ ਕਰਕੇ ਕਿਸਾਨਾਂ ਨੂੰ ਐਤਕੀਂ ਪਹਿਲਾਂ ਹੀ ਪਿਛਲੇ ਸਾਲ ਦੇ ਮੁਕਾਬਲੇ ਦੁੱਗਣੇ ਭਾਅ 'ਤੇ ਝੋਨਾ ਲਵਾਉਣਾ ਪਿਆ ਹੈ, ਜੇ ਉਨ੍ਹਾਂ ਦੀ ਝੋਨੇ ਦੀ ਫ਼ਸਲ ਮਰ ਜਾਂਦੀ ਹੈ ਤਾਂ ਉਨ੍ਹਾਂ ਨੂੰ ਦੁਬਾਰਾ ਝੋਨਾ ਲਵਾਉਣਾ ਪਵੇਗਾ, ਜੋ ਇੱਕ ਤਰ੍ਹਾਂ ਨਾਲ ਅਸੰਭਵ ਹੀ ਹੋ ਜਾਵੇਗਾ। ਲਸਾੜਾ ਡਰੇਨ ਭਰ ਕੇ ਚੱਲ ਰਹੀ ਹੈ। ਭਾਵੇਂ ਪ੍ਰਸ਼ਾਸਨ ਨੇ ਕੁਝ ਦਿਨ ਪਹਿਲਾਂ ਲਸਾੜਾ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਸੀ ਫਿਰ ਵੀ ਡਰੇਨ ਦੀ ਲੰਬਾਈ ਜ਼ਿਆਦਾ ਹੋਣ ਕਾਰਨ ਡਰੇਨ ਦੀ ਸਫ਼ਾਈ ਦਾ ਕੰਮ ਅਜੇ ਚੱਲ ਹੀ ਰਿਹਾ ਹੈ। ਲਸਾੜਾ ਡਰੇਨ 'ਤੇ ਪਿੰਡ ਰਾਣਵਾਂ-ਮੰਡਿਆਲਾ ਅਤੇ ਸਰੌਦ -ਖਾਨਪੁਰ ਨੂੰ ਜੋੜਨ ਵਾਲੀ ਸੜਕ 'ਤੇ ਬਣੇ ਪੁਲਾਂ ਦੇ ਉਪਰ ਦੀ ਪਾਣੀ ਚੱਲ ਰਿਹਾ ਹੈ। ਪਿੰਡ ਰਾਣਵਾਂ ਦੀ ਸਰਪੰਚ ਸੁਰਿੰਦਰ ਕੌਰ ਨੇ ਦੱਸਿਆ ਕਿ ਪਿੰਡ ਰਾਣਵਾਂ ਦੇ ਮਗਨਰੇਗਾ ਮਜ਼ਦੂਰ ਲਸਾੜਾ ਡਰੇਨ ਦੀ ਸਫ਼ਾਈ ਲਈ ਕੰਮ ਕਰ ਰਹੇ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All