ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ 6300.20 ਕਰੋੜ ਰੁਪਏ ਦੀ ਨਕਦੀ ਕਰਜ਼ਾ ਹੱਦ (ਸੀਸੀਐੱਲ) ਦੀ ਮਿਆਦ ਨਵੰਬਰ ਮਹੀਨੇ ਤੱਕ ਵਧਾ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਨਾਲ ਅਕਤੂਬਰ ਦੇ ਅਖ਼ੀਰ ਤੱਕ ਮਨਜ਼ੂਰ ਕੀਤੀ ਗਈ 35,712.73 ਕਰੋੜ ਰੁਪਏ ਦੀ ਸੀਮਾ ਵਧ ਕੇ ਨਵੰਬਰ, 2021 ਦੇ ਅਖ਼ੀਰ ਤੱਕ 42,012.93 ਕਰੋੜ ਰੁਪਏ ਹੋ ਗਈ ਹੈ।