ਮੰਡੀਆਂ ਦੇ ਰਾਹ ਪਏ ਕਿਸਾਨ

ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਪ੍ਰਾਈਵੇਟ ਵਪਾਰੀਆਂ ਨੇ ਫਸਲ ਖ਼ਰੀਦੀ; ਖਰੀਦ ਲਈ ਨਗਦ-ਕ੍ਰੈਡਿਟ ਸੀਮਾ ਦੋ ਦਿਨ ’ਚ ਜਾਰੀ ਹੋਵੇਗੀ

ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਅੰਮ੍ਰਿਤਸਰ ਦੀ ਭਗਤਾਂਵਾਲੀ ਮੰਡੀ ਵਿੱਚ ਐਤਵਾਰ ਨੂੰ ਖਰੀਦ ਕੀਤੇ ਝੋਨੇ ਨੂੰ ਬੋਰੀਆਂ ਵਿੱਚ ਭਰਦੇ ਹੋਏ ਕਾਮੇ। -ਫੋਟੋ: ਸੁਨੀਲ ਕੁਮਾਰ

ਚਰਨਜੀਤ ਭੁੱਲਰ

ਚੰਡੀਗੜ੍ਹ, 27 ਸਤੰਬਰ

ਪੰਜਾਬ ਵਿਚ ਝੋਨੇ ਦੀ ਅਗੇਤੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ ਜਿਸ ਮਗਰੋਂ ਮੰਡੀਆਂ ਵਿਚ ਫਸਲ ਦੀ ਆਮਦ ਤੇਜ਼ ਹੋਣ ਦੇ ਆਸਾਰ ਬਣ ਗਏ ਹਨ। ਕੇਂਦਰ ਸਰਕਾਰ ਨੇ ਕਿਸਾਨੀ ਰੋਹ ਠੰਢਾ ਕਰਨ ਲਈ ਇਸ ਵਾਰ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਦੀ ਬਜਾਏ 26 ਸਤੰਬਰ ਤੋਂ ਹੀ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਝੋਨਾ ਖ਼ਰੀਦਣ ਦਾ ਅੱਜ ਤੋਂ ਆਗਾਜ਼ ਕਰ ਦਿੱਤਾ ਹੈ। ਖੇਤੀ ਕਾਨੂੰਨਾਂ ਕਰਕੇ ਪਹਿਲੀ ਦਫ਼ਾ ਹੈ ਕਿ ਫਸਲ ਦੀ ਖ਼ਰੀਦ ਦੇ ਮੌਕੇ ਬਿਪਤਾ ਭਰਿਆ ਦੌਰ ਹੈ।  

ਵੇਰਵਿਆਂ ਅਨੁਸਾਰ ਸੂਬੇ ਵਿਚ ਅੱਜ ਪਹਿਲੇ ਦਿਨ 4296 ਕੁਇੰਟਲ ਝੋਨਾ ਖ਼ਰੀਦਿਆ ਗਿਆ ਜਿਸ ’ਚੋਂ ਭਾਰਤੀ ਖੁਰਾਕ ਨਿਗਮ ਨੇ ਸਿਰਫ਼ 11 ਕੁਇੰਟਲ ਝੋਨੇ ਦੀ ਅੰਮ੍ਰਿਤਸਰ ਵਿਚ ਖ਼ਰੀਦ ਕੀਤੀ ਹੈ। ਪ੍ਰਾਈਵੇਟ ਵਪਾਰੀਆਂ ਨੇ ਪਹਿਲੇ ਦਿਨ 3112 ਕੁਇੰਟਲ ਝੋਨਾ ਖ਼ਰੀਦਿਆ ਹੈ। ਪਹਿਲੇ ਦਿਨ ਅੰਮ੍ਰਿਤਸਰ, ਰੋਪੜ ਅਤੇ ਪਟਿਆਲਾ ਵਿਚ ਸਰਕਾਰੀ ਖਰੀਦ ਸ਼ੁਰੂ ਹੋਈ ਹੈ ਜਦੋਂ ਕਿ ਬਾਕੀ ਸੂਬੇ ਵਿਚ ਝੋਨੇ ਦੀ ਫਸਲ ਦੀ ਆਮਦ ਪੱਛੜ ਕੇ ਹੁੰਦੀ ਹੈ। ਪੰਜਾਬ ਮੰਡੀ ਬੋਰਡ ਵੱਲੋਂ ਕੋਵਿਡ ਕਰਕੇ ਇਸ ਵਾਰ 4035 ਖ਼ਰੀਦ ਕੇਂਦਰ ਬਣਾਏ ਗਏ ਹਨ, ਜਿੱਥੇ 30-30 ਫੁੱਟ ਦੇ ਖਾਨੇ ਬਣਾਏ ਗਏ ਹਨ। ਇਸ ਦੇ ਨਾਲ ਮਾਸਕ, ਹੱਥ ਧੋਣ ਲਈ ਸਾਬਣ ਅਤੇ ਸੈਨੇਟਾਈਜ਼ਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਝੋਨੇ ਦੀ ਫਸਲ ਨੂੰ ਵੇਚਣ ਸਮੇਂ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਰਾਜਪੁਰਾ ਮੰਡੀ ਵਿਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। 

ਪੰਜਾਬ ਸਰਕਾਰ ਤਰਫ਼ੋਂ ਰਾਜ ਭਰ ’ਚੋਂ 170 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦੇ ਪ੍ਰਬੰਧ ਕੀਤੇ ਗਏ ਹਨ। ਵਜ਼ੀਰ ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਬਾਰਦਾਣਾ ਅਤੇ ਟਰਾਂਸਪੋਰਟ ਦੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ। ਆਸ਼ੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਹਾਮਾਰੀ ਕਰਕੇ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਫਸਲ ਸੁਕਾ ਕੇ ਹੀ ਮੰਡੀਆਂ ’ਚ ਲਿਆਂਦੀ ਜਾਵੇ। 

ਕਣਕ ਦੇ ਸੀਜ਼ਨ ਵਾਂਗ ਹੀ ਪਾਸ ਪ੍ਰਣਾਲੀ ਰਾਹੀਂ ਕਿਸਾਨ ਆਪਣੀ ਫ਼ਸਲ ਮੰਡੀਆਂ ’ਚ ਲਿਆ ਸਕਣਗੇ। ਵੱਖ-ਵੱਖ ਦਿਨਾਂ ਲਈ ਵੱਖ-ਵੱਖ ਰੰਗਾਂ ਦੇ ਪਾਸ ਆੜ੍ਹਤੀਆਂ ਤੋਂ ਪ੍ਰਾਪਤ ਕੀਤੇ ਜਾ ਸਕਣਗੇ। ਸ੍ਰੀ ਆਸ਼ੂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਖਰੀਦੀ ਫਸਲ ਦੀ ਅਦਾਇਗੀ ਐੱਮਐੱਸਪੀ (1888 ਰੁਪਏ ਪ੍ਰਤੀ ਕੁਇੰਟਲ) ਦੇ ਹਿਸਾਬ ਨਾਲ ਕਿਸਾਨਾਂ ਦੇ ਖਾਤਿਆਂ ’ਚ ਤਬਦੀਲ ਕਰਦੇ ਰਹਿਣ। ਮੰਤਰੀ ਨੇ ਕਿਹਾ ਕਿ ਰਾਜ ਵਿੱਚ ਝੋਨੇ ਦੀ ਖਰੀਦ ਲਈ ਨਗਦ-ਕ੍ਰੈਡਿਟ ਸੀਮਾ (ਸੀਸੀਐੱਲ) ਵੀ ਇੱਕ-ਦੋ ਦਿਨਾਂ ’ਚ ਜਾਰੀ ਹੋ ਜਾਵੇਗੀ ਜਦੋਂ ਕਿ ਝੋਨੇ ਦੀ ਖਰੀਦੀ ਫਸਲ ਦੇ ਭੰਡਾਰਨ ਲਈ ਜਗ੍ਹਾ ਵੀ ਖਾਲੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੂਟ ਮਿੱਲਾਂ ਵੱਲੋਂ 66 ਫ਼ੀਸਦੀ ਨਵੀਆਂ ਗੱਠਾਂ ਸਪਲਾਈ ਕਰਨ ਕਰਕੇ ਸਰਕਾਰ ਨੇ ਮਿੱਲਰਜ਼ ਨੂੰ 70 ਫ਼ੀਸਦੀ ਬੈਗ ਲਗਾਉਣ ਲਈ ਕਿਹਾ ਹੈ। ਊਨ੍ਹਾਂ ਆੜ੍ਹਤੀਆ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਿਜੇ ਕਾਲੜਾ, ਖੁਰਾਕ ਅਤੇ ਸਿਵਲ ਸਪਲਾਈਜ਼ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਆਦਿ ਹਾਜ਼ਰ ਸਨ। 

ਮੰਡੀ ਬੋਰਡ ਵੱਲੋਂ ਵਿਸ਼ੇਸ਼ ਕੰਟਰੋਲ ਰੂਮ ਸਥਾਪਤ: ਲਾਲ ਸਿੰਘ

ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅੱਜ ਬੋਰਡ ਦੇ ਸਥਾਪਤ ਕੀਤੇ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲ੍ਹਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਅਤੇ 70 ਮੈਂਬਰੀ ਸਟਾਫ ਦੀ ਤਾਇਨਾਤੀ ਕੀਤੀ ਹੈ ਤਾਂ ਜੋ ਖ਼ਰੀਦ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ। ਮੰਡੀ ਬੋਰਡ ਵਲੋਂ ਝੋਨੇ ਦੀ ਫਸਲ ਪੜਾਅਵਾਰ ਲਿਆਉਣ ਲਈ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ। ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ਮੋਬਾਈਲ ਐਪ ‘e-PM2’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਜੋ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All