DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Paddy sowing Punjab: ਮਾਲਵੇ ਦੇ ਪੰਜ ਜ਼ਿਲ੍ਹਿਆਂ ’ਚ ਝੋਨੇ ਦੀ ਲੁਆਈ ਅੱਜ ਤੋਂ

ਪਰਵਾਸੀ ਮਜ਼ਦੂਰ ਪੁੱਜਣੇ ਸ਼ੁਰੂ; ਖੇਤੀ ਮੋਟਰਾਂ ਲਈ ਅੱਠ ਘੰਟੇ ਮਿਲੇਗੀ ਬਿਜਲੀ

  • fb
  • twitter
  • whatsapp
  • whatsapp
featured-img featured-img
ਮਾਨਸਾ ’ਚ ਝੋਨੇ ਦੀ ਲੁਆਈ ਲਈ ਰੇਲਵੇ ਸਟੇਸ਼ਨ ’ਤੇ ਪੁੱਜੇ ਪਰਵਾਸੀ ਮਜ਼ਦੂਰ।
Advertisement

ਮਾਲਵਾ ਦੇ ਪੰਜ ਜ਼ਿਲ੍ਹਿਆਂ ਵਿੱਚ ਭਲਕੇ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਪੰਜਾਬ ਸਰਕਾਰ ਵੱਲੋਂ ਬਠਿੰਡਾ ਸਮੇਤ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ ਝੋਨੇ ਦੀ ਲੁਆਈ ਦੇ ਹੁਕਮ ਜਾਰੀ ਕੀਤੇ ਗਏ ਹਨ, ਜਦੋਂ ਕਿ 9 ਜੂਨ ਤੋਂ ਮਾਨਸਾ, ਬਰਨਾਲਾ, ਮੋਗਾ, ਸੰਗਰੂਰ, ਜਲੰਧਰ, ਪਟਿਆਲਾ, ਮਾਲੇਰਕੋਟਲਾ, ਲੁਧਿਆਣਾ, ਕਪੂਰਥਲਾ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਵਿੱਚ ਝੋਨੇ ਲੁਆਈ ਆਰੰਭ ਹੋਵੇਗੀ।

ਇਸੇ ਦੌਰਾਨ ਮਾਲਵਾ ਖੇਤਰ ਵਿੱਚ ਝੋਨੇ ਦੀ ਲੁਆਈ ਨੂੰ ਲੈ ਕੇ ਵੱਡੇ ਪੱਧਰ ’ਤੇ ਪਰਵਾਸੀ ਮਜ਼ਦੂਰ ਮਾਨਸਾ-ਬਠਿੰਡਾ ਦੇ ਰੇਲਵੇ ਸਟੇਸ਼ਨਾਂ ’ਤੇ ਰਾਤ ਨੂੰ ਆਉਂਦੀਆਂ ਰੇਲ ਗੱਡੀਆਂ ਪੰਜਾਬ ਮੇਲ ਤੇ ਆਭਾ ਐਕਸਪ੍ਰੈੱਸ ਰਾਹੀਂ ਉਤਰਨ ਲੱਗੇ ਹਨ। ਇਨ੍ਹਾਂ ਪਰਵਾਸੀ ਮਜ਼ਦੂਰਾਂ ਨੂੰ ਸਵੇਰੇ ਹੀ ਕਿਸਾਨ ਆਪਣੇ ਸਾਧਨਾਂ ਰਾਹੀਂ ਲੈਣ ਪੁੱਜ ਜਾਂਦੇ ਹਨ। ਦੂਜੇ ਪਾਸੇ ਪਿੰਡਾਂ ਦੇ ਲੋਕਲ ਮਜ਼ਦੂਰਾਂ ਵੱਲੋਂ ਝੋਨਾ ਲਾਉਣ ਲਈ ਕਿਸਾਨਾਂ ਨਾਲ ਹਰ ਤਰ੍ਹਾਂ ਦੀ ਸਾਂਝੇਦਾਰੀ ਕਾਇਮ ਕੀਤੀ ਹੋਈ ਹੈ। ਖੇਤਰ ਵਿੱਚ ਝੋਨੇ ਦੀ ਲੁਆਈ ਨੂੰ ਲੈ ਕੇ ਪਾਵਰਕੌਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਲਗਾਤਾਰ 8 ਘੰਟੇ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ। ਕਿਸਾਨਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿੱਚ ਲੱਗੇ ਵੇਦਾਂਤਾ ਪਾਵਰ ਲਿਮਟਿਡ ਤਾਪਘਰ ਅਤੇ ਸਰਕਾਰੀ ਖੇਤਰ ਹੇਠਲੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ਚਲਾਉਣ ਲਈ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਹੱਥੀਂ ਝੋਨਾ ਲਾਉਣ ਵਾਲੀ ਮਜ਼ਦੂਰਾਂ ਦੀ ਕੋਈ ਵੱਡੀ ਘਾਟ ਨਹੀਂ ਰੜਕਦੀ ਅਤੇ ਅਗਲੇ ਦਿਨਾਂ ਵਿੱਚ ਜਦੋਂ ਲੁਆਈ ਦਾ ਜ਼ੋਰ ਪਵੇਗਾ ਤਾਂ ਹੋਰ ਪਰਵਾਸੀ ਮਜ਼ਦੂਰਾਂ ਦੇ ਪੁੱਜਣ ਦੀ ਉਮੀਦ ਹੈ।

Advertisement

Advertisement
Advertisement
×