ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

17 ਫ਼ੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ 'ਚ ਨਹੀਂ ਹੋਵੇਗੀ ਲੁਹਾਈ

ਡੀਸੀ ਵੱਲੋਂ ਅਨਾਜ ਮੰਡੀ ਦੇ ਗੇਟਾਂ ’ਤੇ ਮੁਲਾਜ਼ਮ ਤਾਇਨਾਤ ਕਰਨ ਦੀ ਹਦਾਇਤ; ਕਿਸਾਨਾਂ ਨੂੰ ਸੁੱਕੀ ਫ਼ਸਲ ਲਿਆੳੁਣ ਦੀ ਅਪੀਲ
ਅਧਿਕਾਰੀਆਂ ਤੇ ਹੋਰਾਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ।
Advertisement

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਬਠਿੰਡਾ ਜ਼ਿਲ੍ਹੇ ਅੰਦਰ ਸ਼ਾਮ 6 ਤੋਂ ਸਵੇਰੇ 10 ਵਜੇ ਦੇ ਵਿਚਕਾਰ ਝੋਨੇ ਦੀ ਕਟਾਈ ’ਤੇ ਰੋਕ ਲਗਾਈ ਜਾਂਦੀ ਹੈ ਤਾਂ ਜੋ ਫ਼ਸਲ ਵਿਚ ਨਮੀ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਮੰਡੀਆਂ ਵਿਚ ਝੋਨੇ ਦੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨੇ ਆਵੇ। ਡੀਸੀ ਨੇ ਆਗਾਊਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕੰਬਾਈਨ ਮਾਲਕਾਂ, ਆੜ੍ਹਤੀਏ, ਟਰਾਂਸਪੋਰਟਰਾਂ, ਖ਼ਰੀਦ ਏਜੰਸੀਆਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਈ ਕਿਸਾਨ ਸ਼ਾਮ 6 ਤੋਂ ਸਵੇਰੇ 10 ਵਜੇ ਦੇ ਵਿਚਕਾਰ ਝੋਨੇ ਦੀ ਫ਼ਸਲ ਦੀ ਕਟਾਈ ਕਰਵਾਉਂਦੇ ਹਨ, ਜਿਸ ਕਾਰਨ ਫ਼ਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖਰੀਦ ਮੌਕੇ ਦਿੱਕਤ ਦਰਪੇਸ਼ ਆਉਂਦੀ ਹੈ।

ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦੇ ਗੇਟਾਂ ’ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ 17 ਫੀਸਦੀ ਦੀ ਮਾਤਰਾ ਤੋਂ ਵੱਧ ਨਮੀ ਵਾਲੇ ਝੋਨੇ ਨੂੰ ਪ੍ਰਵੇਸ਼ ਨਾ ਕਰਨ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਕੰਬਾਈਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਸ਼ਾਮ 6 ਤੋਂ ਸਵੇਰੇ 10 ਵਜੇ ਦੇ ਵਿਚਕਾਰ ਕੰਬਾਈਨ ਚਲਾਈ ਜਾਂਦੀ ਤਾਂ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement