ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਅਕਤੂਬਰ
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮ ਮਨਾਉਣ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ, ਜਿਨ੍ਹਾਂ ਨੂੰ ਵੀਜ਼ੇ ਜਾਰੀ ਨਹੀਂ ਹੋਏ ਸਨ, ਅੱਜ ਵੀ ਉਨ੍ਹਾਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਦਾ ਇੱਕ ਵਫ਼ਦ ਭਲਕੇ 29 ਅਕਤੂਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਤਵੰਤ ਸਿੰਘ ਤੇ ਹੋਰਨਾਂ ਨਾਲ ਵੀ ਗੱਲਬਾਤ ਕੀਤੀ ਗਈ ਸੀ, ਜਿਨ੍ਹਾਂ ਨੇ ਪਾਕਿਸਤਾਨ ਔਕਾਫ਼ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਵੀਜ਼ੇ ਲੱਗਣ ਦਾ ਭਰੋਸਾ ਦਿੱਤਾ ਸੀ। ਪਰ ਅੱਜ ਸ਼ਾਮ ਨੂੰ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨੇ ਇਹ ਰੱਦ ਕੀਤੇ ਹੋਏ ਵੀਜ਼ੇ ਮੁੜ ਜਾਰੀ ਕਰਨ ਤੋਂ ਨਾਂਹ ਕਰ ਦਿੱਤੀ ਹੈ।