ਦਿਲਬਾਗ ਸਿੰਘ ਗਿੱਲ
ਅਟਾਰੀ, 14 ਅਗਸਤ
ਪਾਕਿਸਤਾਨ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ਦੀ ਸਾਂਝੀ ਜਾਂਚ ਚੌਕੀ ’ਤੇ ਪਾਕਿਸਤਾਨ ਰੇਂਜਰਜ਼ ਅਤੇ ਬੀਐੱਸਐੱਫ ਵਿਚਕਾਰ ਮਠਿਆਈਆਂ ਦਾ ਆਦਾਨ-ਪ੍ਰਦਾਨ ਹੋਇਆ। ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਹਸਨ ਨੇ ਅਟਾਰੀ-ਵਾਹਗਾ ਸਰਹੱਦ ਵਿਖੇ ਬੀਐੱਸਐੱਫ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੂੰ ਮਠਿਆਈ ਦੇ ਡੱਬੇ ਭੇਟ ਕਰਕੇ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ। ਸ੍ਰੀ ਜਸਬੀਰ ਸਿੰਘ ਨੇ ਕਿਹਾ ਕਿ ਸੁਰੱਖਿਆ ਬਲ ਦੀਆਂ ਪ੍ਰੰਪਰਾਵਾਂ ਅਨੁਸਾਰ ਦੇਸ਼ ਦੇ ਇਤਿਹਾਸਕ ਮੌਕਿਆਂ ‘ਤੇ ਦੇਸ਼ ਦੀ ਸੁਰੱਖਿਆ ਕਰਨ ਵਾਲੇ ਜਵਾਨ ਇੱਕ-ਦੂਜੇ ਨੂੰ ਮਠਿਆਈ ਭੇਟ ਕਰਦੇ ਹਨ। ਇਹ ਖਾਸ ਮੌਕੇ ਸਰਹੱਦ ‘ਤੇ ਸ਼ਾਂਤੀ ਅਤੇ ਸਦਭਾਵਨਾ ਰੱਖਣ ‘ਚ ਅਹਿਮ ਯੋਗਦਾਨ ਦਿੰਦੇ ਹਨ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਭਾਰਤ ਦੀ ਆਜ਼ਾਦੀ ਦਿਵਸ ਮੌਕੇ ਪਾਕਿਸਤਾਨ ਰੇਂਜਰਜ਼ ਨੂੰ ਮਠਿਆਈ ਭੇਟ ਕੀਤੀ ਜਾਵੇਗੀ।