DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿਸਤਾਨ ਵੱਲੋਂ 2800 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ 2800 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763...

  • fb
  • twitter
  • whatsapp
  • whatsapp
Advertisement

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ 2800 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪਰੈਲ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ। 10 ਅਪਰੈਲ ਨੂੰ ਪਾਕਿਸਤਾਨ ਜਾਣ ਵਾਲਾ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪਰੈਲ ਨੂੰ ਪਰਤੇਗਾ। ਸਕੱਤਰ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ ,ਉਹ ਆਪਣੇ ਪਾਸਪੋਰਟ 9 ਅਪਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਣਗੇ। ਪਾਕਿਸਤਾਨ ਵੱਲੋਂ ਲਗਪਗ 2800 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਹਰਿਆਣਾ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਦੇ ਸ਼ਰਧਾਲੂ ਸ਼ਾਮਲ ਹਨ। ਖਾਲਸਾ ਸਾਜਨਾ ਦਿਵਸ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ 3000 ਤੋਂ ਵੱਧ ਸ਼ਰਧਾਲੂ ਗੁਰੂਧਾਮਾਂ ਦੇ ਦਰਸ਼ਨ ਲਈ ਪਾਕਿਸਤਾਨ ਜਾਂਦੇ ਹਨ।

Advertisement

Advertisement
Advertisement
×