Pakistan Visa: ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ ਜਾਣ ਲਈ ਅਰਜ਼ੀਆਂ ਮੰਗੀਆਂ
ਸਰਬਜੀਤ ਸਿੰਘ ਭੱਟੀ ਅੰਬਾਲਾ, 21 ਜਨਵਰੀ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂ ਪਾਕਿਸਤਾਨ ਜਾਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਅਰਜ਼ੀ...
Advertisement
ਸਰਬਜੀਤ ਸਿੰਘ ਭੱਟੀ
ਅੰਬਾਲਾ, 21 ਜਨਵਰੀ
Advertisement
ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂ ਪਾਕਿਸਤਾਨ ਜਾਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਅਰਜ਼ੀ ਦੇ ਸਕਦੇ ਹਨ। ਇਹ ਅਰਜ਼ੀ 27 ਜਨਵਰੀ ਤੱਕ ਦਿੱਤੀ ਜਾ ਸਕਦੀ ਹੈ।
Advertisement
ਇਹ ਜਾਣਕਾਰੀ ਦਿੰਦਿਆਂ ਮੇਅਰ ਪੂਜਾ ਕੁਮਾਰੀ ਨੇ ਕਿਹਾ ਕਿ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਨੂੰ ਸੂਬਾ ਸਰਕਾਰ ਤੋਂ ਇਜਾਜ਼ਤ ਲੈਣੀ ਪੈਂਦੀ ਹੈ ਜਿਹੜੇ ਸ਼ਰਧਾਲੂ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ ਜਾਣ ਦੇ ਇੱਛੁਕ ਹਨ, ਉਹ 27 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ ਤਾਂ ਜੋ ਲੋੜੀਂਦੀ ਜਾਂਚ ਤੋਂ ਬਾਅਦ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਜਾਵੇਗੀ।
Advertisement
×