ਗੁਰਦਾਸਪੁਰ (ਜਤਿੰਦਰ ਬੈਂਸ): ਬੀਐੱਸਐੱਫ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀਰਵਾਰ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ। ਗੋਲੀ ਦੀ ਆਵਾਜ਼ ਸੁਣ ਕੇ ਘੁਸਪੈਠੀਏ ਦੇ ਹੋਰ ਸਾਥੀ ਦੌੜ ਗਏ। ਜਾਣਕਾਰੀ ਅਨੁਸਾਰ ਕੌਮਾਂਤਰੀ ਸਰਹੱਦ ਉੱਤੇ ਬੀਓਪੀ ਕੋਟ ਰਾਜ਼ਦਾ ਵਿਖੇ ਪਾਕਿਸਤਾਨੀ ਘੁਸਪੈਠੀਆ ਵੀਰਵਾਰ ਦੇਰ ਰਾਤ ਭਾਰਤ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।