ਪੱਤਰ ਪ੍ਰੇਰਕ
ਅਜਨਾਲਾ, 9 ਅਪਰੈਲ
ਭਾਰਤ-ਪਾਕਿ ਸਰਹੱਦ ’ਤੇ ਅੱਜ ਬੀਐੱਸਐੱਫ ਦੀ 73ਵੀਂ ਬਟਾਲੀਅਨ ਦੀ ਸਰਹੱਦੀ ਚੌਕੀ ਕੋਟ ਰਜ਼ਾਦਾ ਉਪਰ ਤਾਇਨਾਤ ਜਵਾਨਾਂ ਨੇ ਇੱਕ ਪਾਕਿਸਤਾਨੀ ਵਿਅਕਤੀ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਕੌਮਾਂਤਰੀ ਸਰਹੱਦ ਪਾਰ ਕਰ ਕੇ ਭਾਰਤ ’ਚ ਦਾਖ਼ਲ ਹੋ ਰਿਹਾ ਸੀ। ਬੀਐੱਸਐੱਫ ਦੇ ਅਧਿਕਾਰੀਆਂ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਤੋਂ ਪੁੱਛ-ਪਛੜਤਾਲ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਵਿਅਕਤੀ ਦੀ ਦਿਮਾਗੀ ਹਾਲਤ ਠੀਕ ਨਹੀਂ ਲੱਗਦੀ ਤੇ ਆਪਣਾ ਨਾਮ ਬਾਬਾ ਦੱਸਦਾ ਹੈ, ਜਿਸ ਪਾਸੋਂ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਦੇਰ ਸ਼ਾਮ ਬੀਐੱਸਐੱਫ ਦੇ ਅਧਿਕਾਰੀਆਂ ਨੇ ਉਕਤ ਵਿਅਕਤੀ ਪਾਕਿਸਤਾਨੀ ਰੇਂਜਰਾਂ ਹਵਾਲੇ ਕਰ ਦਿੱਤਾ।